13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪਿਸਤੌਲ ਦਿਖਾ ਕੇ ਸਕੂਟਰ ਖੋਹ ਕੇ ਭੱਜ ਰਿਹਾ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 27-09-2025
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪਿਸਤੌਲ ਦਿਖਾ ਕੇ ਇਕ ਵਿਅਕਤੀ ਤੋਂ ਸਕੂਟਰ ਖੋਹ ਕੇ ਭੱਜ ਰਹੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਜਰਨੈਲ ਸਿੰਘ ਉਰਫ਼ ਜੈਲੀ ਉਰਫ਼ ਹੈਪੀ ਵੀਰ ਵਾਸੀ ਕਪੂਰਥਲਾ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਮੁੰਡੀਆਂ ਖ਼ੁਰਦ ਦੇ ਇਲਾਕੇ ਦਾ ਰਹਿਣ ਵਾਲਾ ਇੰਦਰਪਾਲ ਸਿੰਘ ਆਪਣੇ ਦੋਸਤ ਨੂੰ ਮਿਲ ਕੇ ਘਰ ਵਾਪਸ ਪਰਤ ਰਿਹਾ ਸੀ ਕਿ ਰਸਤੇ ਵਿਚ ਉਸ ਨੰੂ ਉਕਤ ਕਥਿਤ ਦੋਸ਼ੀ ਨੇ ਰੋਕ ਲਿਆ ਅਤੇ ਸਕੂਟਰ ਦੀ ਚਾਬੀ ਦੀ ਮੰਗ ਕੀਤੀ | ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਸ ਉਕਤ ਕਥਿਤ ਦੋਸ਼ੀ ਨੇ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਕਥਿਤ ਦੋਸ਼ੀ ਇੰਦਰ ਪਾਲ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਹਰਕਤ ਵਿਚ ਆਈ ਪੁਲਿਸ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਲਈ ਅਤੇ ਨਾਕਾਬੰਦੀ ਦੌਰਾਨ ਜਰਨੈਲ ਨੂੰ ਕਾਬੂ ਕਰ ਲਿਆ | ਪੁਲਿਸ ਵਲੋਂ ਉਸ ਖ਼ਿਲਾਫ਼ ਥਾਣਾ ਜਮਾਲਪੁਰ ਅਤੇ ਮੋਤੀ ਨਗਰ ਵਿਚ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਪੁਲਿਸ ਅਧਿਕਾਰੀਆਂ ਵਲੋਂ ਇਸ ਸਬੰਧੀ ਵਿਸਥਾਰਤ ਖ਼ੁਲਾਸਾ ਭਲਕੇ ਕਰਨ ਬਾਰੇ ਕਿਹਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਦੋ ਨੌਜਵਾਨ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਪੀਣ ਵਾਲੇ ਪਾਣੀ ਦੀ ਥਾਂ ਟੂਟੀਆਂ 'ਚ ਆਇਆ ਸੀਵਰੇਜ ਦਾ ਗੰਦਾ ਪਾਣੀ
Ad Position 24