13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਹਥਿਆਰਬੰਦ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਚਲਾਈਆਂ ਗੋਲੀਆਂ 'ਚ ਬੈਂਕ ਮੈਨੇਜਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 27-09-2025
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਫ਼ਿਰੋਜ਼ ਗਾਂਧੀ ਮਾਰਕੀਟ 'ਚ ਬੀਤੀ ਦੇਰ ਰਾਤ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਬੈਂਕ ਮੈਨੇਜਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਬੈਂਕ ਮੈਨੇਜਰ ਵਿਸ਼ਾਲ ਆਪਣੀ ਡਿਊਟੀ ਖਤਮ ਕਰਨ ਉਪਰੰਤ ਦੇਰ ਰਾਤ ਆਪਣੀ ਕਾਰ ਵਿਚ ਬੈਠ ਰਿਹਾ ਸੀ ਕਿ ਇਸ ਦੌਰਾਨ ਉੱਥੇ ਮੋਟਰਸਾਈਕਲ 'ਤੇ ਦੋ ਨੌਜਵਾਨ ਆਏ ਅਤੇ ਉਨ੍ਹਾਂ ਨੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਗੋਲੀਆਂ ਉਸ ਦੇ ਹੱਥ 'ਤੇ ਲੱਗੀਆਂ | ਲਹੂ ਲੁਹਾਨ ਹੋਇਆ ਵਿਸ਼ਾਲ ਉਥੇ ਹੀ ਡਿਗ ਪਿਆ | ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ | ਪਹਿਲਾਂ ਵਿਸ਼ਾਲ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਡੀ. ਐਮ. ਸੀ. ਭੇਜ ਦਿੱਤਾ | ਸੂਚਨਾ ਮਿਲਦਿਆਂ ਪੁਲਿਸ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਮਲਾਵਰਾਂ ਦੀ ਭਾਲ ਲਈ ਉੱਥੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਗਈ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ | ਡੀ. ਸੀ. ਪੀ. ਕਵਲਜੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ 'ਚ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦਾਅਵਾ ਕੀਤਾ ਕਿ ਹਮਲਾਵਰਾਂ ਸੰਬੰਧੀ ਪੁਲਿਸ ਨੂੰ ਅਹਿਮ ਸੁਰਾਗ ਹਾਸਿਲ ਹੋਏ ਹਨ ਤੇ ਉਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ 65 ਕਿੱਲੋ ਭੁੱਕੀ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਦੋ ਨੌਜਵਾਨ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਕਾਬੂ
Ad Position 24