13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

65 ਕਿੱਲੋ ਭੁੱਕੀ ਸਮੇਤ ਇਕ ਕਾਬੂ <br/>

Ad Position 21
No active advertisement
ਅਜੀਤ ਡੈਸਕ 27-09-2025
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 65 ਕਿੱਲੋ ਭੁੱਕੀ ਬਰਾਮਦ ਕੀਤੀ ਹੈ | ਇਸ ਸੰਬੰਧੀ ਏ. ਡੀ. ਸੀ. ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਹੇਠ ਅਮਲ 'ਚ ਲਿਆਂਦੀ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਣਜੀਤ ਸਿੰਘ ਵਾਸੀ ਭਾਮੀਆਂ ਕਲਾਂ ਵਜੋਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਰਣਜੀਤ ਸਿੰਘ ਦੇ ਟਿਕਾਣੇ 'ਤੇ ਛਾਪਾਮਾਰੀ ਕਰਕੇ ਪੁਲਿਸ ਵਲੋਂ ਪਹਿਲਾਂ 10 ਕਿੱਲੋ ਭੁੱਕੀ ਬਰਾਮਦ ਕੀਤੀ ਸੀ ਅਤੇ ਬਾਅਦ 'ਚ ਉਸ ਦੀ ਨਿਸ਼ਾਨਦੇਹੀ 'ਤੇ 55 ਕਿੱਲੋ ਭੁੱਕੀ ਹੋਰ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਵੱਖ-ਵੱਖ ਥਾਵਾਂ 'ਤੇ ਭੁੱਕੀ ਸਪਲਾਈ ਕਰਦਾ ਸੀ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ, ਪਰ ਪਿਛਲੇ ਕਾਫ਼ੀ ਸਮੇਂ ਤੋਂ ਉਹ ਭਾਮੀਆਂ ਕਲਾਂ ਵਿਚ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਸ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ | ਕਥਿਤ ਦੋਸ਼ੀ ਅੱਠਵੀਂ ਪਾਸ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਕਥਿਤ ਦੋਸ਼ੀ ਇਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆਉਂਦਾ ਸੀ ਅਤੇ ਅੱਗੇ ਕਿਹੜੇ ਕਿਹੜੇ ਸ਼ਹਿਰ ਵਿਚ ਸਪਲਾਈ ਕਰਦਾ ਸੀ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਜਨਮ ਦਿਨ ਐਡਵੋਕੇਟ ਧਾਲੀਵਾਲ ਨੇ ਮਨਰੇਗਾ ਮਜ਼ਦੂਰਾਂ ਨਾਲ ਮਨਾਇਆ <br/> ਅਗਲੀ ਖ਼ਬਰ ਹਥਿਆਰਬੰਦ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਚਲਾਈਆਂ ਗੋਲੀਆਂ 'ਚ ਬੈਂਕ ਮੈਨੇਜਰ ਜ਼ਖ਼ਮੀ <br/>
Ad Position 24