13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਜਨਮ ਦਿਨ ਐਡਵੋਕੇਟ ਧਾਲੀਵਾਲ ਨੇ ਮਨਰੇਗਾ ਮਜ਼ਦੂਰਾਂ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 27-09-2025
ਭਾਮੀਆਂ ਕਲਾਂ/ਲੁਧਿਆਣਾ 26 ਸਤੰਬਰ (ਜਤਿੰਦਰ ਭੰਬੀ)-ਅਰਥ ਸ਼ਾਸਤਰੀ ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਜਨਮ ਦਿਨ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਸੀਨੀਅਰ ਕਾਂਗਰਸੀ ਆਗੂ ਹਲਕਾ ਸਾਹਨੇਵਾਲ ਦੀ ਅਗਵਾਈ 'ਚ ਮਨਰੇਗਾ ਮਜ਼ਦੂਰਾਂ ਨਾਲ ਮਿਲ ਕੇ ਕੱਟ ਕੇ ਮਨਾਇਆ | ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਸਵਰਗੀ ਪ੍ਰਧਾਨ ਮੰਤਰੀ ਨੂੰ ਯਾਦ ਕਰਦਿਆਂ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਬਦੌਲਤ ਦੇਸ਼ ਨੂੰ ਮਨਰੇਗਾ ਅਤੇ ਆਟਾ-ਦਾਲ ਜਿਹੀਆਂ ਸਕੀਮਾਂ ਮਿਲੀਆਂ, ਜਿਸ ਕਾਰਨ ਲੱਖਾਂ ਚੁੱਲਿਆਂ ਦੇ ਵਿਚ ਅੱਗ ਬਲਦੀ ਹੋਈ ਤੇ ਲੋਕ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਜੋਗੇ ਹੋਏ | ਡਾ. ਮਨਮੋਹਨ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਤੌਰ 'ਤੇ ਆਪਣੇ ਕਾਰਜਕਾਲ ਦਾ ਲੋਹਾ ਸਮੁੱਚੇ ਵਿਸ਼ਵ 'ਚ ਮਨਾਇਆ ਅਤੇ ਉਨ੍ਹਾਂ ਦੇ ਕਾਰਜਕਾਲ ਨੂੰ ਅੱਜ ਕਈ ਯੂਨੀਵਰਸਿਟੀਆਂ ਅਤੇ ਕਾਲਜਾਂ 'ਚ ਸਿਲੇਬਸ ਦੇ ਤੌਰ 'ਤੇ ਪੜ੍ਹਾਇਆ ਜਾਂਦਾ ਹੈ, ਜਿਸ ਦਾ ਕਾਂਗਰਸ ਪਾਰਟੀ ਅਤੇ ਸਮੁੱਚੇ ਦੇਸ਼ ਨੂੰ ਹਮੇਸ਼ਾ ਮਾਣ ਰਹੇਗਾ | ਇਸ ਮੌਕੇ ਹਰਕਰਨ ਸਿੰਘ ਮਜਾਰਾ, ਮਨਪ੍ਰੀਤ ਸਿੰਘ ਢੇਰੀ, ਰਾਜਾ ਜਮਾਲਪੁਰ, ਗੁਰਪ੍ਰੀਤ ਸਿੰਘ, ਜਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਪਿਸਤੌਲ ਸਮੇਤ ਨਾਬਾਲਗ ਗਿ੍ਫ਼ਤਾਰ ਅਗਲੀ ਖ਼ਬਰ 65 ਕਿੱਲੋ ਭੁੱਕੀ ਸਮੇਤ ਇਕ ਕਾਬੂ <br/>
Ad Position 24