13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਨਾਜਾਇਜ਼ ਪਿਸਤੌਲ ਸਮੇਤ ਨਾਬਾਲਗ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 27-09-2025
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਅਤੇ ਕਾਰਤੂਸਾਂ ਸਮੇਤ ਇਕ ਨਾਬਾਲਕ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਸਦੇ ਕਬਜ਼ੇ ਵਿਚੋਂ 50,000 ਦੀ ਨਕਦੀ ਵੀ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਪੀ.ਏ.ਯੂ. ਦੇ ਨਵ ਨਿਯੁਕਤ ਐਸ.ਐਚ.ਓ. ਵਿਜੇ ਕੁਮਾਰ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਤਿੰਨ ਸੰਗੀਨ ਮਾਮਲੇ ਦਰਜ ਹਨ ਅਤੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹੈਬੋਵਾਲ ਸਬਜ਼ੀ ਮੰਡੀ ਨੇੜੇ ਇਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਵਲੋਂ ਉਥੇ ਛਾਪਾਮਾਰੀ ਕੀਤੀ ਗਈ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਇਹ ਪਿਸਤੌਲ ਉਸਨੇ ਕਿਸ ਵਿਅਕਤੀ ਤੋਂ ਖ਼ਰੀਦ ਕੀਤੀ ਹੈ | ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰਾ ਐਕਟਿਵਾ ਖੋਹ ਕੇ ਫ਼ਰਾਰ ਅਗਲੀ ਖ਼ਬਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਜਨਮ ਦਿਨ ਐਡਵੋਕੇਟ ਧਾਲੀਵਾਲ ਨੇ ਮਨਰੇਗਾ ਮਜ਼ਦੂਰਾਂ ਨਾਲ ਮਨਾਇਆ <br/>
Ad Position 24