13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਹਥਿਆਰਬੰਦ ਲੁਟੇਰਾ ਐਕਟਿਵਾ ਖੋਹ ਕੇ ਫ਼ਰਾਰ

Ad Position 21
No active advertisement
ਅਜੀਤ ਡੈਸਕ 27-09-2025
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਖ਼ੁਰਦ ਤੋਂ ਹਥਿਆਰਬੰਦ ਲੁਟੇਰਾ ਇਕ ਵਿਅਕਤੀ ਤੋਂ ਉਸਦਾ ਐਕਟਿਵਾ ਸਕੂਟਰ ਖੋਹ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਇੰਦਰਪਾਲ ਸਿੰਘ ਉਰਫ਼ ਵਿੱਕੀ ਵਾਸੀ ਪਿੰਡ ਮੁੰਡੀਆਂ ਖ਼ੁਰਦ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਬੀਤੇ ਦਿਨ ਕੰਮਕਾਜ ਦੇ ਸਿਲਸਿਲੇ ਵਿਚ ਮੁੰਡੀਆਂ ਖ਼ੁਰਦ ਜਾ ਰਿਹਾ ਸੀ ਕਿ ਇਸ ਦੌਰਾਨ ਇਕ ਨੌਜਵਾਨ ਉਥੇ ਆਇਆ | ਉਸ ਨੇ ਉਸ ਪਾਸੋਂ ਐਕਟਿਵਾ ਦੀ ਚਾਬੀ ਮੰਗੀ | ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਸ ਲੁਟੇਰੇ ਨੇ ਆਪਣੇ ਪਾਸ ਰੱਖਿਆ ਪਿਸਤੌਲ ਕੱਢ ਲਿਆ ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸਦਾ ਐਕਟਿਵਾ ਖੋਹ ਕੇ ਫ਼ਰਾਰ ਹੋ ਗਿਆ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਜੀ.ਐਸ.ਟੀ. ਵਿਭਾਗ ਵਲੋਂ ਮੋਬਾਈਲ ਸ਼ੋਅਰੂਮ 'ਚ ਛਾਪੇਮਾਰੀ <br/> ਅਗਲੀ ਖ਼ਬਰ ਨਾਜਾਇਜ਼ ਪਿਸਤੌਲ ਸਮੇਤ ਨਾਬਾਲਗ ਗਿ੍ਫ਼ਤਾਰ
Ad Position 24