13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਦਰੱਖਤਾਂ ਨੂੰ ਨਾਜਾਇਜ਼ ਢੰਗ ਨਾਲ ਕੱਟਣ ਦੇ ਮਾਮਲੇ 'ਚ ਮੈਡੀਕਲ ਸਟੋਰ ਮਾਲਕ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 27-09-2025
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਦੀ ਸ਼ਿਕਾਇਤ 'ਤੇ ਸ਼ਿਵ ਸ਼ਕਤੀ ਮੈਡੀਕਲ ਸਟੋਰ ਜਮਾਲਪੁਰ, ਫੋਕਲ ਪੁਆਇੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਸੜਕ 'ਤੇ ਦਰਖਤਾਂ ਦੀ ਨਾਜਾਇਜ਼ ਕਟਾਈ ਕਰਨ ਦੇ ਦੋਸ਼ ਲਗਾਏ ਹਨ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਚੋਰੀ ਸ਼ੁਦਾ ਬਿਜਲੀ ਦੀਆਂ ਤਾਰਾਂ ਸਮੇਤ ਕਾਬੂ
ਪੁਲਿਸ ਨੇ ਬਲਜੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਮੁਕੰਦਪੁਰਾ ਦੀ ਸ਼ਿਕਾਇਤ 'ਤੇ ਅਸ਼ੀਸ਼ ਕੁਮਾਰ ਵਾਸੀ ਮੁਹੱਲਾ ਗਾਂਧੀ ਨਗਰ ਦਿੱਲੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਕਾਬੂ ਕਰ ਲਿਆ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਬਿਜਲੀ ਘਰ 'ਚ ਬਤੌਰ ਜੂਨੀਅਰ ਇੰਜੀਨੀਅਰ ਤਾਇਨਾਤ ਹੈ ਤੇ ਉਕਤ ਕਥਿਤ ਦੋਸ਼ੀ ਕਾਫ਼ੀ ਸਮੇਂ ਤੋਂ ਬਿਜਲੀ ਘਰਾਂ ਅੰਦਰ ਤਾਰਾਂ ਚੋਰੀ ਕਰਦਾ ਸੀ | ਪਤਾ ਲੱਗਣ 'ਤੇ ਉਨ੍ਹਾਂ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਤਾਰਾ ਬਰਾਮਦ ਕਰ ਲਈਆਂ | ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਕਰਮਜੀਤ ਸਿੰਘ ਵਾਸੀ ਲਲਤੋਂ ਖ਼ੁਰਦ ਦੀ ਸ਼ਿਕਾਇਤ 'ਤੇ ਅੰਮਿ੍ਤਪਾਲ ਸਿੰਘ ਪਿੰਟੂ, ਸੁਖਦੇਵ ਸਿੰਘ, ਜਗਦੇਵ ਸਿੰਘ ਤੇ ਚਮਕੌਰ ਸਿੰਘ ਵਾਸੀ ਲਲਤੋਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ 'ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਨਸ਼ਾ ਕਰਦੇ ਕਾਬੂ
ਪੁਲਿਸ ਨੇ ਨਿਤਿਨ ਦੂਬੇ ਵਾਸੀ ਗਿਆਸਪੁਰਾ ਮਨੋਜ ਕੁਮਾਰ ਵਾਸੀ ਇਸਲਾਮਗੰਜ ਮਨਿੰਦਰ ਸਿੰਘ ਉਰਫ਼ ਮੋਨੰੂ ਵਾਸੀ ਬਾੜੇਵਾਲ ਆਵਾਨਾ ਨੂੰ ਗਿ੍ਫ਼ਤਾਰ ਕੀਤਾ ਹੈ | ਇਹ ਕਥਿਤ ਦੋਸ਼ੀ ਖ਼ਾਲੀ ਥਾਵਾਂ 'ਤੇ ਨਸ਼ਾ ਕਰ ਰਹੇ ਸਨ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਚੱਲ ਰਹੇ ਦੁਸਹਿਰਾ ਮੇਲੇ ਜ਼ਿਲ੍ਹਾ ਪ੍ਰਸ਼ਾਸਨ ਦੀ ਰਾਡਾਰ 'ਤੇ <br/> ਅਗਲੀ ਖ਼ਬਰ ਜੀ.ਐਸ.ਟੀ. ਵਿਭਾਗ ਵਲੋਂ ਮੋਬਾਈਲ ਸ਼ੋਅਰੂਮ 'ਚ ਛਾਪੇਮਾਰੀ <br/>
Ad Position 24