ਲੁਧਿਆਣਾ, 26 ਸਤੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੇ ਬੀਵੀਐਸਸੀ ਅਤੇ ਏਐਚ ਇੰਟਰਨਾਂ ਨੂੰ ਦਿੱਤੇ ਜਾ ਰਹੇ ਮੌਜੂਦਾ ਸਟਾਈਪੈਂਡ ਨਾਲ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਲ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਸੀ, ਜਿਸ ਦਾ ਅੱਜ ਦੂਜਾ ਦਿਨ ਹੜਤਾਲ ਦੌਰਾਨ ਵੈਟਰਨਰੀ ਸਟੂਡੈਂਟਸ ਯੂਨੀਅਨ ਵੱਲੋਂ ਪਸ਼ੂ ਪਾਲਣ ਮੇਲੇ ਨੂੰ ਮੱਦੇਨਜ਼ਰ ਰੱਖਦਿਆਂ ਮੇਲੇ ਤੇ ਆਉਣ ਵਾਲੇ ਕਿਸਾਨਾਂ ਲਈ ਪੀਣ ਵਾਲੇ ਪਾਣੀ ਦੀ ਸੇਵਾ ਨਿਭਾਈ ਗਈ ਤੇ ਆਪਣੀਆਂ ਮੰਗਾਂ ਨੂੰ ਦਰਸਾਉਂਦੇ ਹੋਏ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਗਟ ਕੀਤਾ | ਵੈਟਰਨਰੀ ਸਟੂਡੈਂਟਸ ਯੂਨੀਅਨ ਵੱਲੋਂ ਮੇਲੇ ਦੇ ਦੂਜੇ ਦਿਨ ਵੀ ਪਾਣੀ ਦੀ ਸੇਵਾ ਕਰਨ ਦੇ ਨਾਲ ਨਾਲ ਹੱਥਾਂ ਵਿਚ ਤਖ਼ਤੀਆਂ ਫ਼ੜ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ | ਅਣਮਿਥੇ ਸਮੇਂ ਦੀ ਹੜਤਾਲ ਜਾਰੀ ਰਹੇਗੀ | ਯੂਨੀਅਨ ਵੱਲੋਂ ਜਾਰੀ ਬਿਆਨ ਵਿਚ ਵਿਦਿਆਰਥੀਆਂ ਨੇ ਮੌਜੂਦਾ ਸਟਾਈਪੈਂਡ ਨੂੰ ਲੈ ਕੇ ''ਗੰਭੀਰ ਚਿੰਤਾ ਅਤੇ ਨਿਰਾਸ਼ਾ'' ਜ਼ਾਹਰ ਕੀਤੀ |