14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਨਸ਼ਾ ਛੁਡਾਊ ਕੇਂਦਰ ਦੀ ਲਾਪ੍ਰਵਾਹੀ ਨਾਲ ਹੋਈ ਪੁੱਤ ਦੀ ਮੌਤ ਦੇ ਮਾਮਲੇ 'ਚ ਪਿਤਾ ਨੇ ਕੀਤੀ ਸੀ. ਬੀ. ਆਈ. ਜਾਂਚ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 27-09-2025
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਸ਼ਾ ਛੁਡਾਊ ਕੇਂਦਰ ਪਟਿਆਲਾ ਦੀ ਕਥਿਤ ਲਾਪ੍ਰਵਾਹੀ ਨਾਲ ਨੌਜਵਾਨ ਪੁੱਤ ਦੀ ਹੋਈ ਮੌਤ ਦੇ ਮਾਮਲੇ ਵਿਚ ਪਿਤਾ ਨੇ ਮੁੱਖ ਮੰਤਰੀ, ਡੀ. ਜੀ. ਪੀ. ਤੇ ਚੇਅਰਮੈਨ ਪੰਜਾਬ ਹਿਊਮਨ ਰਾਈਟ ਕਮਿਸ਼ਨਰ ਨੂੰ ਪੱਤਰ ਲਿਖ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ | 'ਅਜੀਤ' ਉਪ ਦਫ਼ਤਰ ਲੁਧਿਆਣਾ ਵਿਖੇ ਤਰਸੇਮ ਮਸੀਹ ਵਾਸੀ ਸੰਜੇ ਗਾਂਧੀ ਕਾਲੋਨੀ ਤਾਜਪੁਰ ਰੋਡ ਨੇ ਦੱਸਿਆ ਕਿ ਉਸ ਦਾ ਲੜਕੇ ਦਾ ਇਲਾਜ ਨਸ਼ਾ ਛੁਡਾਊ ਕੇਂਦਰ ਪਟਿਆਲਾ ਵਿਖੇ ਚੱਲ ਰਿਹਾ ਸੀ | ਉਸ ਦੱਸਿਆ ਕਿ ਹਸਪਤਾਲ ਦੇ ਮੁਲਾਜ਼ਮਾਂ ਤੇ ਪ੍ਰਬੰਧਕਾਂ ਵਲੋਂ ਉਸ ਦੇ ਲੜਕੇ ਨਾਲ ਮਾੜਾ ਸਲੂਕ ਕੀਤਾ ਗਿਆ | ਉਸ ਦੋਸ਼ ਲਗਾਇਆ ਕਿ ਉਥੇ ਹੋਰ ਨੌਜਵਾਨਾਂ ਦੀ ਹਾਲਤ ਵੀ ਮਾੜੀ ਹੈ ਤੇ ਪ੍ਰਬੰਧਕਾਂ ਵਲੋਂ ਤਸ਼ੱਦਦ ਕੀਤਾ ਜਾਂਦਾ ਹੈ | ਜਦੋਂ ਛੁੱਟੀ ਉਪਰੰਤ ਉਸ ਦਾ ਲੜਕਾ ਘਰ ਆਇਆ ਤਾਂ ਅਗਲੇ ਹੀ ਦਿਨ ਉਸ ਦੀ ਮੌਤ ਹੋ ਗਈ | ਤਰਸੇਮ ਮਸੀਹ ਨੇ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਲਈ ਮੁੱਖ ਮੰਤਰੀ ਪੰਜਾਬ, ਡੀ. ਜੀ. ਪੀ. ਅਤੇ ਚੇਅਰਮੈਨ ਪੰਜਾਬ ਹਿਊਮਨ ਰਾਈਟ ਕਮਿਸ਼ਨਰ ਚੰਡੀਗੜ੍ਹ ਨੂੰ ਪੱਤਰ ਲਿਖ ਕੇ ਇਨਸਾਫ਼ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਦਿਆਰਥੀ ਐਸੋਸੀਏਸ਼ਨ ਵਲੋਂ ਧਰਨਾ ਜਾਰੀ ਅਗਲੀ ਖ਼ਬਰ ਸਾਬਕਾ ਕੌਂਸਲਰ ਬਾਜਵਾ ਨੂੰ ਸਦਮਾ, ਭਰਾ ਦਾ ਦਿਹਾਂਤ <br/>
Ad Position 24