14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਦਿਆਰਥੀ ਐਸੋਸੀਏਸ਼ਨ ਵਲੋਂ ਧਰਨਾ ਜਾਰੀ

Ad Position 21
No active advertisement
ਅਜੀਤ ਡੈਸਕ 27-09-2025
ਲੁਧਿਆਣਾ, 26 ਸਤੰਬਰ (ਜਸਵਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਦਿਆਰਥੀ ਐਸੋਸੀਏਸ਼ਨ ਵਲੋਂ ਕਿਸਾਨ ਮੇਲੇ ਦੌਰਾਨ ਵੀ ਆਪਣਾ ਧਰਨਾ ਜਾਰੀ ਰੱਖਿਆ | ਵਿਦਿਆਰਥੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਦਿਆਰਥੀ ਆਗੂਆਂ ਨਾਲ ਮਹਿਮਾਨ ਹਰਚੰਦ ਸਿੰਘ ਬਰਸਟ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਸਾਰੇ ਵਿਦਿਆਰਥੀ ਨਿਰਾਸ਼ ਹੋਏ | ਅਥਾਰਿਟੀ ਤੇ ਵਿਦਿਆਰਥੀ ਆਗੂਆਂ ਦੀ ਇਸ ਬਾਰੇ ਮੀਟਿੰਗ ਹੋਈ | ਮੀਟਿੰਗ 'ਚ ਕੱਲ੍ਹ ਨੂੰ ਜੋ ਵੀ ਮਹਿਮਾਨ ਆਵੇਗਾ, ਉਸ ਨਾਲ ਮਿਲਾ ਦਿੱਤਾ ਜਾਵੇਗਾ | ਲਗਾਤਾਰ ਤੀਜੇ ਦਿਨ ਵੀ ਕੋਈ ਸਰਕਾਰ ਦਾ ਨੁਮਾਇੰਦਾ ਅਧਿਕਾਰੀ ਵਿਦਿਆਰਥੀਆਂ ਦੀ ਮੰਗ ਸੁਣਨ ਨਹੀਂ ਪਹੁੰਚਿਆ | ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਕਿਸਾਨ ਮੇਲਾ ਪਹਿਲਾ ਦਿਨ ਵਿਦਿਆਰਥੀਆਂ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਮੇਲੇ 'ਚ ਪਹੁੰਚੇ ਲੋਕਾਂ ਨੂੰ ਪਰਚੇ ਵੰਡੇ ਤੇ ਚੌਕ 'ਚ ਖੜ੍ਹ ਕੇ ਬੈਨਰ ਦਿਖਾਏ | ਅੱਜ ਪੂਰਾ ਦਿਨ ਕਿਸਾਨ ਧਰਨੇ ਵਿਚ ਪਹੁੰਚਦੇ ਰਹੇ ਤੇ ਮੰਗਾਂ ਬਾਰੇ ਜਾਣਕਾਰੀ ਲੈਂਦੇ ਰਹੇ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹੜ੍ਹ ਪ੍ਰਭਾਵਿਤ ਪੰਜਾਬੀਆਂ ਦੀ ਬਾਂਹ ਫੜ ਕੇ ਖੇਤਰੀ ਮਾਂ ਪਾਰਟੀ ਹੋਣ ਦਾ ਫ਼ਰਜ਼ ਅਦਾ ਕੀਤਾ-ਗਾਬ... ਅਗਲੀ ਖ਼ਬਰ ਨਸ਼ਾ ਛੁਡਾਊ ਕੇਂਦਰ ਦੀ ਲਾਪ੍ਰਵਾਹੀ ਨਾਲ ਹੋਈ ਪੁੱਤ ਦੀ ਮੌਤ ਦੇ ਮਾਮਲੇ 'ਚ ਪਿਤਾ ਨੇ ਕੀਤੀ ਸੀ. ਬੀ. ਆਈ. ਜਾਂਚ ਦੀ ਮੰਗ...
Ad Position 24