14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਵਿਧਾਨ ਸਭਾ ਚੋਣਾਂ ਮੌਕੇ ਬੀਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਖਾਤਿਆਂ 'ਚ ਪੈਸੇ ਪਏ ਜਾਣ-ਸਰੀਂਹ

Ad Position 21
No active advertisement
ਅਜੀਤ ਡੈਸਕ 27-09-2025
ਆਲਮਗੀਰ, 26 ਸਤੰਬਰ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਬੀਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਦੇ ਖਾਤਿਆਂ 'ਚ ਮਾਨ ਸਰਕਾਰ ਪੈਸੇ ਪਾਉਣ ਵਿਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ | ਉਕਤ ਪ੍ਰਗਟਾਵਾ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਭਾਗ ਸਿੰਘ ਸਰੀਂਹ ਨੇ ਕਿਹਾ ਕਿ ਪੌਣੇ ਚਾਰ ਸਾਲ ਬੀਤ ਚੁੱਕੇ ਹਨ, ਪਰ ਅੱਜ ਤੱਕ ਔਰਤਾਂ ਦੇ ਖਾਤਿਆਂ 'ਚ ਇਕ ਰੁਪਿਆ ਨਹੀਂ ਆਇਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੂਬਾ ਵਾਸੀਆਂ ਨੂੰ ਬੇਵਕੂਫ ਬਣਾਉਂਦਿਆਂ ਹਵਾ ਵਿਚ ਵਾਅਦੇ ਕਰਕੇ ਸਰਕਾਰ ਤਾਂ ਕਾਇਮ ਕਰ ਲਈ ਪਰ ਜਨਤਾ ਨਾਲ ਕੀਤੇ ਵਾਅਦੇ ਭੁੱਲ ਕੇ ਆਮ ਆਦਮੀ ਪਾਰਟੀ ਦਾ ਹੋਰਨਾਂ ਸੂਬਿਆਂ ਵਿਚ ਪ੍ਰਚਾਰ ਅਤੇ ਪਸਾਰ ਸਬੰਧੀ ਸੂਬੇ ਦੇ ਪੈਸੇ ਨੂੰ ਪਾਣੀ ਤਰ੍ਹਾਂ ਵਹਾ ਕੇ ਸੂਬੇ ਨੂੰ ਕੰਗਾਲੀ ਦੀ ਕਗਾਰ 'ਤੇ ਲਿਆ ਖੜ੍ਹਾ ਕੀਤਾ ਹੈ ਪਰ ਉਕਤ ਨਾਜਾਇਜ਼ ਖਰਚੇ ਕਰਨ ਦੇ ਬਾਵਜੂਦ ਵੀ ਸੂਬੇ ਵਿਚਲੀਆਂ ਬੀਬੀਆਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਉਨ੍ਹਾਂ ਦੇ ਖਾਤਿਆਂ 'ਚ ਹਜ਼ਾਰ ਰੁਪਏ ਪ੍ਰਤੀ ਮਹੀਨਾ ਨਹੀਂ ਪਾਇਆ ਗਿਆ | ਸਰੀਂਹ ਨੇ ਸੂਬੇ ਦੇ ਚਲੰਤ ਹਲਾਤਾਂ 'ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਹਰ ਰੋਜ਼ ਲੁੱਟ, ਖੋਹ ਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਨਸ਼ੇ ਸ਼ਰ੍ਹੇਆਮ ਵਿਕ ਰਹੇ ਹਨ, ਪਰ ਮਾਨ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫੋਕੀ ਵਾਹ ਵਾਹ ਖੱਟਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਮਾਨ ਸਰਕਾਰ ਨੇ ਬੀਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਨਾ ਪਾਏ ਤਾਂ ਬਹੁਜਨ ਸਮਾਜ ਪਾਰਟੀ ਜਲਦ ਹੀ ਸਰਕਾਰ ਵਿਰੁੱਧ ਸੰਘਰਸ਼ ਛੇੜ ਕੇ ਸੜਕਾਂ 'ਤੇ ਉਤਰਨ ਨੂੰ ਮਜਬੂਰ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਅਗਨੀਵੀਰ ਭਰਤੀ ਪ੍ਰਬੰਧਾਂ ਲਈ ਉੱਚ ਪੱਧਰੀ ਮੀਟਿੰਗ ਅਗਲੀ ਖ਼ਬਰ ਸ਼ਾਨਦਾਰ ਰਿਹਾ ਐਡਵੋਕੇਟ ਭਾਰਤਬੀਰ ਸਿੰਘ ਸੋਬਤੀ ਦੀ ਕਵਿਤਾ ਦੀ ਕਿਤਾਬ ਦਾ ਘੁੰਡ ਚੁਕਾਈ ਸਮਾਗਮ <br/>
Ad Position 24