14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤੇ ਸੀ. ਪੀ. ਐਫ. ਕਰਮਚਾਰੀ ਯੂਨੀਅਨ ਵਲੋਂ ਇਕ ਰੋਜ਼ਾ ਭੁੱਖ ਹੜਤਾਲ ਪਹਿਲੀ ਨੰੂ <br/>

Ad Position 21
No active advertisement
ਅਜੀਤ ਡੈਸਕ 27-09-2025
ਲੁਧਿਆਣਾ, 26 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨੈਸ਼ਨਲ ਮੂਵਮੈਂਟ ਫ਼ਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ ਤੇ 1 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤੇ ਸੀ. ਪੀ. ਐਫ ਕਰਮਚਾਰੀ ਯੂਨੀਅਨ ਦੇ ਆਗੂ ਸਾਂਝੇ ਤੌਰ 'ਤੇ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਇਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣਗੇ | ਇਹ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਬਹਾਲੀ ਨੂੰ ਅਣਗੌਲਿਆ ਕੀਤਾ ਗਿਆ ਤਾਂ 25 ਨਵੰਬਰ ਨੂੰ ਦਿੱਲੀ ਵੱਲ ਕੂਚ ਕੀਤਾ ਜਾਵੇਗਾ | ਇਸ ਮੌਕੇ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਪ੍ਰੈਸ ਸਕੱਤਰ ਪ੍ਰਭਜੀਤ ਸਿੰਘ ਰਸੂਲਪੁਰ ਕਿਹਾ ਕਿ ਪਹਿਲਾਂ ਇਹ ਹੜਤਾਲ ਪੰਜ ਸਤੰਬਰ ਨੂੰ ਹੋਣੀ ਸੀ, ਪਰ ਹੜ੍ਹਾਂ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਕਾਰਨ ਇਹ ਮੁਲਤਵੀ ਕਰ 1 ਅਕਤੂਬਰ ਨੂੰ ਹੋਵੇਗੀ | ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਅਧਿਆਪਕ ਤੇ ਕਰਮਚਾਰੀ ਭੁੱਖ ਹੜਤਾਲ 'ਤੇ ਬੈਠ ਕੇ ਰਾਜ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਸੰਦੇਸ਼ ਦੇਣਗੇ ਕਿ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਤੋਂ ਬਿਨਾਂ ਸਮਾਜਿਕ ਸੁਰੱਖਿਆ ਸੰਭਵ ਨਹੀਂ | ਇਸ ਲਈ ਕਰਮਚਾਰੀ ਦਾ ਸਹੀ ਸਨਮਾਨ ਪੁਰਾਣੀ ਪੈਨਸ਼ਨ ਬਹਾਲੀ ਨਾਲ ਹੀ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਹੜਤਾਲ 'ਚ ਪੰਜਾਬ ਦੇ ਸਮੂਹ ਐਨ. ਪੀ. ਐਸ. ਕਰਮਚਾਰੀ ਭਾਗ ਲੈਣਗੇ ਤੇ 25 ਨਵੰਬਰ ਨੂੰ ਮੁਲਾਜ਼ਮਾਂ ਵਲੋਂ ਦਿੱਲੀ ਕੂਚ ਕੀਤਾ ਜਾਵੇਗਾ | ਇਸ ਮੌਕੇ ਜਥੇਬੰਦੀ ਦੇ ਕੋ-ਕਨਵੀਨਰ ਅਜੀਤਪਾਲ ਸਿੰਘ ਜੱਸੋਵਾਲ, ਜਸਵਿੰਦਰ ਸਿੰਘ ਜੱਸਾ, ਕਰਮਜੀਤ ਸਿੰਘ ਤਾਮਕੋਟ, ਲਖਵਿੰਦਰ ਸਿੰਘ ਭੌਰ, ਰਣਵੀਰ ਸਿੰਘ ਉਪਲ ਅਤੇ ਸੀਨੀਅਰ ਆਗੂਆਂ ਜਗਸੀਰ ਸਹੋਤਾ, ਵਰਿੰਦਰ ਵਿੱਕੀ, ਬਿਕਰਮ ਜੀਤ ਸਿੰਘ ਕੱਦੋਂ, ਨਿਰਮਲ ਸਿੰਘ ਮੋਗਾ, ਪ੍ਰੇਮ ਸਿੰਘ ਠਾਕੁਰ, ਸੰਤ ਸੇਵਕ ਸਿੰਘ ਸਰਕਾਰੀਆ, ਸੱਤ ਪ੍ਰਕਾਸ਼, ਹਰਪ੍ਰੀਤ ਸਿੰਘ ਉਪਲ, ਸ਼ਿਵ ਪ੍ਰੀਤ ਪਟਿਆਲਾ, ਕੁਲਦੀਪ ਵਾਲੀਆ, ਸੰਜੀਵ ਧੂਤ, ਹਿੰਮਤ ਸਿੰਘ ਪਟਿਆਲਾ, ਗੁਰਸ਼ਰਨ ਸਿੰਘ ਮੋਗਾ, ਗੁਰਦੀਪ ਸਿੰਘ ਚੀਮਾ, ਗੁਰਪ੍ਰੀਤ ਸਿੰਘ ਰੰਗੀਲਪੁਰ, ਸਰਬਜੀਤ ਸਿੰਘ ਸੰਗਰੂਰ, ਪਰਮਿੰਦਰ ਪਾਲ ਸਿੰਘ ਫਗਵਾੜਾ, ਤਿਲਕ ਰਾਜ, ਗੁਰਤੇਜ ਸਿੰਘ ਖਹਿਰਾ, ਗੁਰਦਿਆਲ ਸਿੰਘ ਮਾਨ, ਅਮਰਜੀਤ ਕਲੇਰ, ਦਰਸ਼ਨ ਸਿੰਘ ਅਲੀਸ਼ੇਰ, ਬਲਵਿੰਦਰ ਸਿੰਘ ਲੋਦੀਪੁਰ, ਗੁਰਿੰਦਰ ਪਾਲ ਸਿੰਘ ਖੇੜੀ, ਗੁਲਾਬ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ <br/> ਅਗਲੀ ਖ਼ਬਰ ਨਗਰ ਨਿਗਮ ਸੁਵਿਧਾ ਕੇਂਦਰ ਅੱਜ ਤੇ ਕੱਲ੍ਹ ਰਹਿਣਗੇ ਖੁੱਲ੍ਹੇ <br/>
Ad Position 24