ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਗੁਰਮਤ ਸਮਾਗਮ ਅੱਜ ਤੋਂ ਸ਼ੁਰੂ ਹੋ ਰਹੇ ਹਨ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਸ ਸਮਾਗਮ ਸਨਿਚਰਵਾਰ ਸਵੇਰੇ ਸ਼ੁਰੂ ਹੋਣਗੇ ਤੇ ਐਤਵਾਰ ਦੇ ਸ਼ਾਮ ਤੱਕ ਚੱਲਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਪੰਥ ਪ੍ਰਸਿੱਧ ਕੀਰਤਨੀਏ ਜਥੇ ਤੇ ਕਥਾਵਾਚਕ ਸੰਗਤਾਂ ਨੂੰ ਕਥਾ ਅਤੇ ਕੀਰਤਨ ਨਾਲ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਗੁਰੂ ਘਰ ਦੇ ਮੁੱਖ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ ਆਦਿ ਹਾਜ਼ਰ ਸਨ |