14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਚੈਂਬਰ ਆਫ਼ ਇੰਡਸਟਰੀਅਲ ਐਸੋਸੀਏਸ਼ਨ ਦਫ਼ਤਰ ਵਿਖੇ ਉਦਯੋਗਪਤੀਆਂ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 27-09-2025
ਢੰਡਾਰੀ ਕਲਾਂ/ਲੁਧਿਆਣਾ, 26 ਸਤੰਬਰ (ਜਸਵੀਰ ਸਿੰਘ ਬੰਗਾ)-ਕੇਂਦਰ ਸਰਕਾਰ ਵਲੋਂ ਜੀ. ਐਸ. ਟੀ. 'ਚ ਕੀਤੀ ਕਟੌਤੀ ਦੀ ਹਰ ਵਰਗ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਤੇ ਇਸ ਨੂੰ ਸਹੀ ਸਮੇਂ 'ਤੇ ਲਿਆ ਸਹੀ ਫ਼ੈਸਲਾ ਦੱਸਿਆ ਜਾ ਰਿਹਾ ਹੈ | ਇਸ ਸੰਬੰਧੀ ਚੈਂਬਰ ਆਫ਼ ਇੰਡਸਟਰੀਅਲ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਉਦਯੋਗਪਤੀਆਂ ਦੀ ਮੀਟਿੰਗ ਹੋਈ, ਜਿਸ 'ਚ ਪੰਜਾਬ ਭਾਜਪਾ ਦੇ ਕਨਵੀਨਰ ਰਵਿੰਦਰ ਧੀਰ, ਭਾਜਪਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ, ਭਾਜਪਾ ਦਿਹਾਤੀ ਦੇ ਚੇਅਰਮੈਨ ਰਮੇਸ਼ ਕੱਕੜ, ਚੈਂਬਰ ਆਫ਼ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਹਰੀਸ਼ ਢਾਂਡਾ, ਗੁਰਨੈਬ ਸਿੰਘ ਵਾਈਸ ਚੇਅਰਮੈਨ ਲੁਧਿਆਣਾ ਇੰਡਸਟਰੀਅਲ ਵੈੱਲਫੇਅਰ ਐਸੋਸੀਏਸ਼ਨ, ਅਤੁੱਲ ਢਾਂਡਾ ਪ੍ਰਧਾਨ ਲੁਧਿਆਣਾ ਇੰਡਸਟਰੀਅਲ ਵੈੱਲਫੇਅਰ ਐਸੋਸੀਏਸ਼ਨ, ਏ. ਕੇ. ਸੂਦ, ਵਿਨੋਦ ਬੱਤਾ ਪ੍ਰਧਾਨ ਗੁਰੂ ਕ੍ਰਿਪਾ ਇੰਡਸਟਰੀਅਲ ਐਸੋਸੀਏਸ਼ਨ, ਜਤਿੰਦਰ ਕੁਮਾਰ ਰਿੰਕਾ ਪ੍ਰਧਾਨ ਵਿਸ਼ਵਕਰਮਾ ਇੰਡਸਟਰੀਅਲ ਐਸੋਸੀਏਸ਼ਨ ਸਮੇਤ ਸਮੂਹ ਮੈਂਬਰ ਹਾਜ਼ਰ ਸਨ | ਇਸ ਮੌਕੇ ਪ੍ਰਧਾਨ ਹਰੀਸ਼ ਢਾਂਡਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੀ. ਐਸ. ਟੀ. ਦਰਾਂ 'ਚ ਕੀਤੀ ਕਟੌਤੀ ਦਾ ਹਰ ਵਰਗ ਨੂੰ ਭਾਰੀ ਲਾਭ ਹੋਵੇਗਾ | ਉਨ੍ਹਾਂ ਕਿਹਾ ਕਿ ਤਿਉਹਾਰੀ ਤੇ ਵਿਆਹ ਸ਼ਾਦੀਆਂ ਦਾ ਸੀਜ਼ਨ ਹੋਣ ਕਾਰਨ ਹੁਣ ਲੋਕ ਆਪਣੀ ਸਮਰੱਥਾ ਮੁਤਾਬਿਕ ਹਰ ਸਾਮਾਨ ਖ਼ਰੀਦ ਸਕਣਗੇ | ਚੇਅਰਮੈਨ ਰਮੇਸ਼ ਕੱਕੜ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਏ ਗਏ ਇਸ ਫ਼ੈਸਲੇ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਘੱਟ ਹੈ | ਉਨ੍ਹਾਂ ਕਿਹਾ ਕਿ ਰਸੋਈ ਤੋਂ ਲੈ ਕੇ ਗੱਡੀਆਂ ਤੱਕ ਹਰ ਚੀਜ਼ ਤੇ ਜੀ. ਐਸ.ਟੀ. 'ਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਹਰ ਵਰਗ ਨੂੰ ਇਸਦਾ ਲਾਭ ਮਿਲੇਗਾ | ਪੰਜਾਬ ਭਾਜਪਾ ਦੇ ਕਨਵੀਨਰ ਰਵਿੰਦਰ ਧੀਰ ਤੇ ਦਿਹਾਤੀ ਪ੍ਰਧਾਨ ਸੰਨੀ ਕੈਂਥ ਨੇ ਕੇਂਦਰ ਸਰਕਾਰ ਵਲੋਂ ਲਏ ਇਸ ਫ਼ੈਸਲੇ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੀ. ਐਸ. ਟੀ. ਦਰਾਂ 'ਚ ਕਟੌਤੀ ਕਰਕੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ ਹੈ | ਇਸ ਮੌਕੇ ਚੈਂਬਰ ਆਫ਼ ਇੰਡਸਟਰੀਅਲ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤ ਸਾਗਰ ਨੇ ਕਰਵਾਇਆ ਪੰਜਵਾਂ ਅਰਦਾਸ ਸਮਾਗਮ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ <br/>
Ad Position 24