14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਅੰਮਿ੍ਤ ਸਾਗਰ ਨੇ ਕਰਵਾਇਆ ਪੰਜਵਾਂ ਅਰਦਾਸ ਸਮਾਗਮ <br/>

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਏ ਅਰਦਾਸ ਸਮਾਗਮ ਦੌਰਾਨ ਕੀਰਤਨੀ ਜਥੇ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਬਲਬੀਰ ਸਿੰਘ ਭਾਟੀਆ ਤੇ ਹੋਰ ਅਤੇ ਹਾਜ਼ਰ ਸੰਗਤਾਂ | ਤਸਵੀਰਾਂ : ਸੇਵਕ ਸਿੰਘ <br/> 27-09-2025
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਅੰਮਿ੍ਤ ਸਾਗਰ ਪਰਿਵਾਰ ਵਲੋਂ ਸ਼ਰਧਾ ਭਾਵਨਾ ਨਾਲ ਪੰਜਵਾਂ ਅਰਦਾਸ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਸਮਾਗਮ ਦੌਰਾਨ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣ ਵਾਲੇ ਅਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਕਲਿਆਣ ਦੇ ਕਾਰਜਾਂ ਵਿਚ ਲਗਾ ਕੇ ਪੰਥ ਦੀ ਸੇਵਾ ਕਰਨ ਵਾਲੀਆਂ ਸਮੂਹ ਅਜ਼ੀਮ ਸ਼ਖ਼ਸੀਅਤਾਂ ਸਵ: ਜਗਤ ਸਿੰਘ ਭਾਟੀਆ, ਸਵ: ਮਾਤਾ ਸਵਰਨ ਕੌਰ ਅਤੇ ਸਵ: ਮੋਹਿੰਦਰਪਾਲ ਸਿੰਘ ਭਾਟੀਆ ਗੁਰੂ ਘਰ ਦੇ ਸੱਚੇ ਸਿੱਖ ਸੇਵਕ ਸਨ | ਉਨ੍ਹਾਂ ਕਿਹਾ ਕਿ ਅੰਮਿ੍ਤ ਸਾਗਰ ਕੰਪਨੀ ਦੇ ਪ੍ਰਮੁੱਖ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ ਦੀ ਅਗਵਾਈ ਹੇਠ ਅੰਮਿ੍ਤ ਸਾਗਰ ਪਰਿਵਾਰ ਵਲੋਂ ਆਪਣੇ ਪੁਰਖਿਆਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਅਰਦਾਸ ਸਮਾਗਮ ਕਰਵਾਉਣਾ ਸਮੁੱਚੀਆਂ ਸੰਗਤਾਂ ਲਈ ਪ੍ਰੇਣਾ ਦਾ ਸਰੋਤ ਹੈ | ਸਮਾਗਮ 'ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਬੀਬੀ ਕੌਲਾਂ ਅੰਮਿ੍ਤਸਰ ਵਾਲੇ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲਿਆਂ ਸਮੇਤ ਕਈ ਪ੍ਰਮੁੱਖ ਕੀਰਤਨੀ ਜਥਿਆਂ ਨੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ | ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਅਤੇ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਅੰਮਿ੍ਤ ਸਾਗਰ ਪਰਿਵਾਰ ਦੇ ਪ੍ਰਮੁੱਖ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ, ਮਨਿੰਦਰ ਸਿੰਘ ਆਹੂਜਾ ਪ੍ਰਧਾਨ (ਸਿੱਖ ਨੌਜਵਾਨ ਸੇਵਾ ਸੁਸਾਇਟੀ), ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖਾਲਸਾ, ਰਾਜਵੰਤ ਸਿੰਘ ਵੋਹਰਾ, ਜੋਗਿੰਦਰ ਸਿੰਘ ਸਲੂਜਾ ਨੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਤੇ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਅੰਦਰ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਬੁਲਾਰੇ ਬਲਜੀਤ ਸਿੰਘ ਬੀਤਾ, ਰਣਜੀਤ ਸਿੰਘ ਖ਼ਾਲਸਾ, ਹਰਪਾਲ ਸਿੰਘ ਖਾਲਸਾ ਫਰਨੀਚਰ ਵਾਲੇ, ਹਰਵਿੰਦਰ ਸਿੰਘ ਕੋਹਲੀ, ਇੰਦਰਬੀਰ ਸਿੰਘ ਬੱਤਰਾ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਮੀਤ ਸਿੰਘ ਡੰਗ, ਪਰਮਜੀਤ ਸਿੰਘ ਸੇਠੀ, ਹਰਬੰਸ ਸਿੰਘ ਰਾਜਾ, ਅਵਤਾਰ ਸਿੰਘ ਬੀ. ਕੇ., ਗੁ: ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਲੁਧਿਆਣਾ ਦੇ ਪ੍ਰਧਾਨ ਗੁਰਮੀਤ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਭੁਪਿੰਦਰ ਸਿੰਘ ਜੁਨੇਜਾ, ਅਵਤਾਰ ਸਿੰਘ ਮਿੱਢਾ, ਹਰਪ੍ਰੀਤ ਸਿੰਘ ਗੁਰਮ, ਮਨੀਕਰਨ ਸਿੰਘ, ਸੁਰਿੰਦਰ ਸਿੰਘ ਭਾਟੀਆ, ਰਘਬੀਰ ਸਿੰਘ ਮੌਗਾ, ਹਰਬਿੰਦਰ ਸਿੰਘ, ਹਰਭਜਨ ਸਿੰਘ ਬੱਗਾ, ਅਮਰਜੀਤ ਸਿੰਘ ਭਾਟੀਆ, ਢਾਡੀ ਬਲਜਿੰਦਰ ਸਿੰਘ ਫੁੱਲਾਂਵਾਲ, ਮਨਦੀਪ ਸਿੰਘ ਸਿੱਧੂ, ਅਤੁੱਲ ਬੱਤਰਾ, ਰਘਬੀਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ. ਐੱਡ ਅਧਿਆਪਕ ਫ਼ਰੰਟ ਵਲੋਂ 1 ਅਕਤੂਬਰ ਦੀ ਭੁੱਖ ਹੜਤਾਲ 'ਚ ਸ਼ਮੂਲੀਅਤ ਕਰਨ ਦਾ ਐਲਾਨ ਅਗਲੀ ਖ਼ਬਰ ਚੈਂਬਰ ਆਫ਼ ਇੰਡਸਟਰੀਅਲ ਐਸੋਸੀਏਸ਼ਨ ਦਫ਼ਤਰ ਵਿਖੇ ਉਦਯੋਗਪਤੀਆਂ ਦੀ ਮੀਟਿੰਗ <br/>
Ad Position 24