21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕਿਸਾਨਾਂ ਦੀ ਭਾਰੀ ਹਾਜ਼ਰੀ ਨਾਲ ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸੰਪੰਨ <br/>

Ad Position 21
No active advertisement
ਅਜੀਤ ਡੈਸਕ 28-09-2025

ਲੁਧਿਆਣਾ, 27 ਸਤੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਵਿਖੇ ਜਾਰੀ ਦੋ ਰੋਜ਼ਾ ਕਿਸਾਨ ਮੇਲਾ ਅੱਜ ਸਫਲਤਾ ਪੂਰਵਕ ਸੰਪੂਰਨ ਹੋ ਗਿਆ | ਹਾੜ੍ਹੀ ਦੀਆਂ ਫ਼ਸਲਾਂ ਲਈ ਵਿਸ਼ੇਸ਼ ਤੌਰ 'ਤੇ ਕਰਵਾਏ ਇਸ ਮੇਲੇ 'ਚ ਪੰਜਾਬ ਤੋਂ ਇਲਾਵਾ ਆਸਪਾਸ ਦੇ ਸੂਬਿਆਂ ਤੋਂ ਲੱਖਾਂ ਦੀ ਗਿਣਤੀ 'ਚ ਕਿਸਾਨਾਂ ਨੇ ਭਾਗ ਲਿਆ | ਕਿਸਾਨਾਂ ਨੇ ਯੂਨੀਵਰਸਿਟੀ ਦੀਆਂ ਕਈ ਕਿਸਮਾਂ ਦੇ ਬੀਜਾਂ, ਫਲਦਾਰ ਬੂਟਿਆਂ, ਸਬਜ਼ੀਆਂ, ਤੇਲ ਬੀਜਾਂ, ਚਾਰਿਆਂ ਦੀਆਂ ਕਿੱਟਾਂ ਤੋਂ ਇਲਾਵਾ ਭਾਰੀ ਮਾਤਰਾ 'ਚ ਖੇਤੀ ਸਾਹਿਤ ਦੀ ਖ਼ਰੀਦਦਾਰੀ ਕੀਤੀ | ਡਾ. ਅਮਰਜੀਤ ਸਿੰਘ ਖਹਿਰਾ ਓਪਨ ਏਅਰ ਥੀਏਟਰ ਵਿਖੇ ਹੋਏ ਸਮਾਪਤੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਸ਼ਾਮਿਲ ਹੋਏ | ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਇਸ ਤੋਂ ਇਲਾਵਾ ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਅਸ਼ੋਕ ਕੁਮਾਰ ਅਤੇ ਅਮਰਜੀਤ ਸਿੰਘ ਢਿੱਲੋਂ ਸਮੇਤ ਯੂਨੀਵਰਸਿਟੀ ਦੇ ਉੱਚ ਅਧਿਕਾਰੀ, ਡੀਨ ਡਾਇਰੈਕਟਰ, ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ, ਵਿਦਿਆਰਥੀ ਅਤੇ ਕਿਸਾਨ ਭਾਰੀ ਗਿਣਤੀ 'ਚ ਮੌਜੂਦ ਰਹੇ | ਮੁੱਖ ਮਹਿਮਾਨ ਮਲਵਿੰਦਰ ਸਿੰਘ ਕੰਗ ਨੇ ਖੇਤੀਬਾੜੀ ਨੂੰ ਪੰਜਾਬ ਦੀ ਪਛਾਣ ਆਖਦਿਆਂ ਕਿਹਾ ਕਿ ਅਨਾਜ ਸਮੁੱਚੇ ਸੰਸਾਰ ਦੀ ਸਭ ਤੋਂ ਮੁਢਲੀ ਲੋੜ ਹੈ | ਇਸੇ ਕਰਕੇ ਗੁਰਮਤਿ ਕਵੀਆਂ ਨੇ ਖੇਤੀ ਦੇ ਮਹਾਤਮ ਨੂੰ ਪੇਸ਼ ਹੀ ਨਹੀਂ ਕੀਤਾ, ਬਲਕਿ ਆਪ ਖੇਤੀ ਕੀਤੀ | ਕੰਗ ਨੇ ਆਪਣੇ ਭਾਸ਼ਣ ਵਿਚ ਤਿੰਨ ਨੁਕਤਿਆਂ ਉੱਪਰ ਧਿਆਨ ਕੇਂਦਰਿਤ ਕਰਦਿਆਂ ਕਿਸਾਨਾਂ ਨੂੰ ਘਰੇਲੂ ਖ਼ਰਚੇ ਘਟਾਉਣ, ਵਿਗਿਆਨਕ ਖੇਤੀ ਲਈ ਪੀ.ਏ.ਯੂ. ਨਾਲ ਜੁੜਨ ਅਤੇ ਨਵੇਂ ਯੁੱਗ ਦੀਆਂ ਲੋੜਾਂ ਮੁਤਾਬਿਕ ਪ੍ਰੋਸੈਸਿੰਗ ਅਤੇ ਮੁੱਲ ਵਾਧੇ ਨੂੰ ਅਪਣਾਉਣ ਦਾ ਸੱਦਾ ਦਿੱਤਾ | ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਆਉਂਦੀ ਹਾੜ੍ਹੀ ਦੀ ਫ਼ਸਲ ਲਈ ਪਹਿਲ ਦੇ ਆਧਾਰ 'ਤੇ ਬੀਜ ਮੁਹੱਈਆ ਕਰਵਾਉਣ ਦਾ ਯੂਨੀਵਰਸਿਟੀ ਦਾ ਪ੍ਰਣ ਦੁਹਰਾਇਆ ਅਤੇ ਕਿਹਾ ਕਿ ਪੀ.ਏ.ਯੂ. ਕਿਸਾਨੀ ਦੀ ਬਿਹਤਰੀ ਲਈ ਹਰ ਖੋਜ ਅਤੇ ਪਸਾਰ ਕਾਰਜ ਨੂੰ ਜਾਰੀ ਰੱਖੇਗਾ | ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਕਿ ਮਾਹਿਰਾਂ ਅਤੇ ਕਿਸਾਨਾਂ ਦਾ ਗੱਠਜੋੜ ਦੇਸ਼ ਦੁਨੀਆ ਲਈ ਮਿਸਾਲ ਸਾਬਤ ਹੋਇਆ ਹੈ | ਬੀਤੇ ਵਰ੍ਹੇ ਪੀ.ਬੀ.ਡਬਲਯੂ. 826 ਵਲੋਂ ਉਤਪਾਦਨ ਦੇ ਨਵੇਂ ਮਿਆਰ ਕਾਇਮ ਕੀਤੇ ਗਏ ਸਨ | ਇਸ ਸਾਲ ਯੂਨੀਵਰਸਿਟੀ ਨੇ ਪੀ ਬੀ ਡਬਲਯੂ 872 ਕਿਸਮ ਸਿਫ਼ਾਰਸ਼ ਕੀਤੀ ਹੈ, ਜੋ 24.4 ਕੁਇੰਟਲ ਪ੍ਰਤੀ ਏਕੜ ਝਾੜ ਨਾਲ ਉਸਤੋਂ ਵੀ ਅਗਲੇਰਾ ਕਦਮ ਹੈ | ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਖੇਤੀ ਗਿਆਨ ਦੇ ਇਸ ਮਹਾਂ ਕੰੁਭ 'ਚ ਕਿਸਾਨਾਂ ਲਈ ਇਕ ਛੱਤ ਹੇਠ ਸਮੁੱਚਾ ਨਵੀਨ ਖੇਤੀ ਤੰਤਰ ਇਕੱਤਰ ਕੀਤਾ ਗਿਆ ਹੈ | ਸਮਾਰੋਹ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ | ਕਿਸਾਨਾਂ ਲਈ ਸਭਿਆਚਾਰਕ ਗਾਇਕੀ ਦੀਆਂ ਕਈ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਅੰਤ 'ਤੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਤਰਸੇਮ ਸਿੰਘ ਢਿੱਲੋਂ ਨੇ ਸਭ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਰੇਲ ਰਾਜ ਮੰਤਰੀ ਬਿੱਟੂ ਵਲੋਂ ਲੁਧਿਆਣਾ ਵਿਖੇ ਰੇਲਵੇ ਸਿਹਤ ਸਹੂਲਤ ਕੇਂਦਰ ਦਾ ਉਦਘਾਟਨ <br/> ਅਗਲੀ ਖ਼ਬਰ ਜੱਸੀ ਕਰਤਾਰਪੁਰਾ ਨੇ ਬਿਹਾਰ ਚੋਣਾਂ ਵਿਚ ਦਰਭੰਗਾ ਜ਼ਿਲ੍ਹੇ ਅੰਦਰ ਕਾਂਗਰਸ ਦੀ ਮਜ਼ਬੂਤੀ ਲਈ ਵਿੱਢੀ ਮੁਹਿੰਮ
Ad Position 24