21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗਾਂਧੀ ਪਰਿਵਾਰ ਖ਼ਿਲਾਫ਼ ਮੁੱਖ ਮੰਤਰੀ ਵਲੋਂ ਟਿੱਪਣੀਆਂ ਕਰਨਾ ਮੰਦਭਾਗਾ-ਵੜਿੰਗ <br/>

Ad Position 21
No active advertisement
ਅਜੀਤ ਡੈਸਕ 28-09-2025
ਲੁਧਿਆਣਾ, 26 ਸਤੰਬਰ (ਜਤਿੰਦਰ ਭੰਬੀ)-ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੱਚਤ ਭਵਨ ਵਿਖੇ ਸੰਗਠਨ ਦੀ ਮਜ਼ਬੂਤੀ ਲਈ ਵੱਖ-ਵੱਖ ਜ਼ਿਲਿ੍ਹਆਂ ਦੇ ਨੁਮਾਇੰਦਿਆਂ ਨਾਲ ਇਕ ਅਹਿਮ ਮੀਟਿੰਗ ਕੀਤੀ | ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਬਿਆਨ ਦੀ ਨਿੰਦਾ ਕਰਦਿਆਂ ਵੜਿੰਗ ਨੇ ਕਿਹਾ ਕਿ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਮੁੱਖ ਮੰਤਰੀ ਵਲੋਂ ਵਿਧਾਨ ਸਭਾ 'ਚ ਟਿੱਪਣੀ ਕਰਨਾ ਬਹੁਤ ਹੀ ਜ਼ਿਆਦਾ ਮੰਦਭਾਗਾ ਹੈ, ਕਿਉਂਕਿ ਦੇਸ਼ ਦੇ ਲੋਕ ਜਾਣਦੇ ਹਨ ਕਿ ਜਿੱਥੇ ਉਨ੍ਹਾਂ ਨੇ ਭਾਜਪਾ ਵਲੋਂ ਕੀਤੀ ਜਾ ਰਹੀ ਵੋਟ ਚੋਰੀ ਦਾ ਮਾਮਲਾ ਲੋਕਾਂ ਸਾਹਮਣੇ ਲਿਆ ਕੇ ਸਚਾਈ ਸਾਹਮਣੇ ਲਿਆਂਦੀ ਹੈ, ਉਥੇ ਹੀ ਦੇਸ਼ ਦੇ ਲੋਕ ਇਹ ਵੀ ਜਾਣਦੇ ਹਨ ਕਿ ਗਾਂਧੀ ਪਰਿਵਾਰ ਇਕ ਅਜਿਹਾ ਪਰਿਵਾਰ ਹੈ, ਜਿਸ ਨੇ ਦੇਸ਼ ਖ਼ਾਤਰ ਕੁਰਬਾਨੀਆਂ ਦਿੱਤੀਆਂ ਹਨ | ਉਨ੍ਹਾਂ ਕਿਹਾ ਸਭ ਜਾਣਦੇ ਹਨ ਕਿ ਰਾਹੁਲ ਗਾਂਧੀ ਉਨ੍ਹਾਂ ਲੋਕਾਂ ਦੇ ਦੁਖੜੇ ਜਾਨਣਾ ਚਾਹੁੰਦੇ ਸਨ, ਜਿਹੜੇ ਰਾਵੀ ਤੋਂ ਪਾਰ ਬੈਠੇ ਹਨ | ਉਨ੍ਹਾਂ ਮੁੱਖ ਮੰਤਰੀ ਦੇ ਇਸ ਬਿਆਨ ਦੀ ਨਿੰਦਾ ਕਰਦਿਆਂ ਕਿਹਾ ਕਿ ਜਿਸ ਰੁਤਬੇ 'ਤੇ ਉਹ ਬੈਠੇ ਹਨ, ਉਸ ਰੁਤਬੇ 'ਤੇ ਬੈਠ ਕੇ ਅਜਿਹੀਆਂ ਹੋਛੀਆਂ ਗੱਲਾਂ ਕਰਨੀਆਂ, ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦੀਆਂ | ਉਨ੍ਹਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਲਈ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਦੇ ਨਤੀਜੇ 2027 ਵਿਚ ਦੇਖਣ ਨੂੰ ਮਿਲਣਗੇ, ਜਦ ਕਾਂਗਰਸ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ | ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਸਾਬਕਾ ਸ਼ਹਿਰੀ ਪ੍ਰਧਾਨ ਪਵਨ ਦੀਵਾਨ, ਇੰਦਰਜੀਤ ਸਿੰਘ ਕਾਸਾਬਾਦ, ਵਿਕਰਮ ਬਾਜਵਾ, ਤਾਜਪਰਵਿੰਦਰ ਸੋਨੂੰ ਤੋਂ ਇਲਾਵਾ ਵੱਡੀ ਗਿਣਤੀ ਵਿਚ ਜਿੱਥੇ ਕਾਂਗਰਸ ਦੇ ਸੀਨੀਅਰ ਆਗੂ ਮੀਟਿੰਗ ਵਿਚ ਸ਼ਾਮਿਲ ਹੋਏ, ਉਥੇ ਹੀ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਗੈਰ ਹਾਜ਼ਰੀ ਚਰਚਾ ਦਾ ਵਿਸ਼ਾ ਰਹੀ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਮਹਾਂਨਗਰ 'ਚ ਕੂੜੇ ਦੇ ਉਚਿਤ ਪ੍ਰਬੰਧਨ ਨੰੂ ਲੈ ਕੇ ਅਸਫਲ <br/> ਅਗਲੀ ਖ਼ਬਰ ਡਾ. ਕੋਟਨਿਸ ਹਸਪਤਾਲ ਵਲੋਂ ਕਿਸਾਨ ਮੇਲੇ 'ਤੇ ਦੋ ਰੋਜ਼ਾ ਐਕਿਊਪੰਕਚਰ ਕੈਂਪ <br/>
Ad Position 24