21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਲੈਕਚਰਾਰ ਕੇਡਰ ਯੂਨੀਅਨ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਮਦਦ ਲਈ ਅਜਨਾਲਾ ਜਾਵੇਗੀ-ਢਿੱਲੋਂ

Ad Position 21
No active advertisement
ਅਜੀਤ ਡੈਸਕ 28-09-2025
ਲੁਧਿਆਣਾ, 27 ਸਤੰਬਰ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਲੈਕਚਰਾਰ ਕੇਡਰ ਯੂਨੀਅਨ ਲੁਧਿਆਣਾ ਦੇ ਯੂਨੀਅਨ ਆਗੂ ਹੜ੍ਹ ਪ੍ਰਭਾਵਿਤ ਸਕੂਲਾਂ ਦੇ ਵਿਦਿਆਰਥੀਆਂ ਦੀ ਵਿੱਤੀ ਸਹਾਇਤਾ ਲਈ ਅਜਨਾਲਾ ਵਿਖੇ ਜਾਣਗੇ, ਜਿਨ੍ਹਾਂ ਵਿਚ ਯੂਨੀਅਨ ਆਗੂ ਅਮਰਜੀਤ ਸਿੰਘ ਘੁਡਾਣੀ, ਸਲਾਹਕਾਰ, ਦਵਿੰਦਰ ਸਿੰਘ ਗੁਰੂ, ਜਸਵਿੰਦਰ ਸਿੰਘ, ਜਗਦੀਪ ਸਿੰਘ, ਹਰਦੀਪ ਸਿੰਘ, ਹਰਭਜਨ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਮਿਹਜੀਤ ਸਿੰਘ ਗਿੱਲ, ਹਰਜਿੰਦਰ ਸਿੰਘ ਖੱਖ, ਰੇਖਾ ਬਹਿਲ ਹੇਮਲਤਾ, ਗਗਨਦੀਪ ਅਰੋੜਾ, ਗੁਰਦੀਪ ਸਿੰਘ, ਮਨਦੀਪ ਸਿੰਘ ਸੇਖੋਂ ਅਤੇ ਹਰਪ੍ਰੀਤ ਸਿੰਘ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਯੂਨੀਅਨ ਵਿਦਿਆਰਥੀਆਂ ਅਤੇ ਅਧਿਆਪਕ ਹਿਤਾਂ ਲਈ ਹਮੇਸ਼ਾ ਯਤਨਸ਼ੀਲ ਹੈ | ਯੂਨੀਅਨ ਪ੍ਰਧਾਨ ਢਿੱਲੋਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ਦੀ ਬੋਰਡ ਪ੍ਰੀਖਿਆ ਫ਼ੀਸ ਜਲਦ ਮੁਆਫ਼ ਕਰੇ ਤਾਂ ਜੋ ਵਿਦਿਆਰਥੀ ਬਿਨਾਂ ਕਿਸੇ ਮਾਨਸਿਕ ਅਤੇ ਆਰਥਿਕ ਦਬਾਓ ਤੋਂ ਆਪਣੀ ਪੜ੍ਹਾਈ ਨਿਰਵਿਘਨ ਜਾਰੀ ਰੱਖ ਸਕਣ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਫਿਕੋ ਨੇ ਆਡਿਟ ਕੇਸਾਂ ਲਈ ਰਿਟਰਨ ਫਾਈਲ ਕਰਨ ਦੀ ਮਿਤੀ ਵਿਚ ਵਾਧੇ ਦਾ ਕੀਤਾ ਸਵਾਗਤ
Ad Position 24