21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਯੁਵਕ ਸੇਵਾਵਾਂ ਵਿਭਾਗ ਵਲੋਂ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 28-09-2025
ਲੁਧਿਆਣਾ, 27 ਸਤੰਬਰ (ਡਾ. ਤਰਲੋਚਨ ਸਿੰਘ)-ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਤੇ ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਦੀ ਅਗਵਾਈ ਹੇਠ ਜ਼ਿਲ੍ਹੇ 'ਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ਇਕ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਈ ਗਈ | ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 53 ਰੈੱਡ ਰਿਬਨ ਕਲੱਬਾਂ ਤੇ 5 ਯੂਨੀਵਰਸਿਟੀ ਕਲੱਬਾਂ ਨੂੰ ਸਾਲ 2025-26 ਦੀ ਸਾਲਾਨਾ ਗ੍ਰਾਂਟ ਜਾਰੀ ਕੀਤੀ ਗਈ | ਇਸ ਮੌਕੇ ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਨੇ ਸਾਰੇ ਕਾਲਜਾਂ ਦੇ ਨੋਡਲ ਅਫ਼ਸਰਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਕਾਲਜਾਂ 'ਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਵਲੋਂ ਨਸ਼ਿਆਂ, ਐਚ. ਆਈ. ਵੀ./ਏਡਜ਼, ਟੀ. ਬੀ. ਤੋਂ ਬਚਾਅ ਤੇ ਖ਼ੂਨਦਾਨ ਸੰਬੰਧੀ ਨੌਜਵਾਨਾਂ ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ | ਮੀਟਿੰਗ ਦੌਰਾਨ ਸਾਲ 2025-26 ਦੌਰਾਨ ਰੈੱਡ ਰੀਬਨ ਕਲੱਬਾਂ ਵਲੋਂ ਕੀਤੇ ਜਾਣ ਵਾਲੇ ਕਾਰਜਾਂ ਸੰਬੰਧੀ ਵੀ ਸਮੀਖਿਆ ਕੀਤੀ ਗਈ | ਇਸ ਮੌਕੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਦੀਆਂ ਰੈੱਡ ਰਿਬਨ ਕਲੱਬਾਂ ਵਲੋਂ ਅਡਾਪਟ ਕੀਤੇ ਪਿੰਡਾਂ 'ਚ ਐਚ. ਆਈ. ਵੀ./ਏਡਜ਼ ਸੰਬੰਧੀ ਅਤੇ ਨਸ਼ਾ ਵਿਰੋਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਇਸ ਮੌਕੇ ਡਾ. ਸਰੋਜ ਸੇਠੀ, ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਤੇ ਡਾ. ਕੁਲਦੀਪ ਸਿੰਘ ਬੇਦੀ, ਲੁਧਿਆਣਾ ਵਲੋਂ ਐਚ. ਆਈ. ਵੀ./ਏਡਜ਼ ਦੇ ਲੱਛਣ ਤੇ ਟੈਸਟਿੰਗ ਸੈਂਟਰਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਅੰਤ ਵਿਚ ਕਾਲਜ ਦੇ ਪਿ੍ੰਸੀਪਲ ਸੁਮਨ ਲਤਾ ਵਲੋਂ ਆਏ ਹੋਏ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ | ਵਿਭਾਗ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ 53 ਕਾਲਜਾਂ ਤੇ 5 ਯੂਨੀਵਰਸਿਟੀਆਂ ਦੇ ਨੋਡਲ ਇੰਚਾਰਜ/ਨੋਡਲ ਅਫ਼ਸਰਾਂ ਅਤੇ ਰੈੱਡ ਰੀਬਨ ਕਲੱਬਾਂ ਦੇ ਵਲੰਟੀਅਰਾਂ ਨੇ ਭਾਗ ਲਿਆ | ਇਸ ਮੌਕੇ ਸੁਖਮਨਪ੍ਰੀਤ ਕੌਰ, ਗਗਨਦੀਪ ਕੌਰ, ਮਨੀਸ਼ਾ, ਸਵੇਤਾ ਥਾਪਾ, ਪ੍ਰੋ. ਰਾਮਦੀਨ, ਰੇਖਾ ਭਨੋਟ, ਕਮਲਜੀਤ ਕੌਰ, ਪ੍ਰਗਟ ਸਿੰਘ ਗਰਚਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀ ਰਾਜਿੰਦਰ ਸਿੰਘ ਬਸੰਤ ਦੇ ਪਰਿਵਾਰ ਵਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਸਮੱਗਰੀ ਤੇ ਦਵਾਈਆਂ ਭੇਜੀਆਂ <br/> ਅਗਲੀ ਖ਼ਬਰ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਸਲੇਮ ਟਾਬਰੀ ਵਿਖੇ ਸਾਇੰਸ ਤੇ ਮੈਥ ਵਿਸ਼ੇ 'ਤੇ ਸੈਮੀਨਾਰ <br/>
Ad Position 24