21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕਾਰੋਬਾਰੀ ਰਾਜਿੰਦਰ ਸਿੰਘ ਬਸੰਤ ਦੇ ਪਰਿਵਾਰ ਵਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਸਮੱਗਰੀ ਤੇ ਦਵਾਈਆਂ ਭੇਜੀਆਂ <br/>

Ad Position 21
No active advertisement
ਅਜੀਤ ਡੈਸਕ 28-09-2025
ਲੁਧਿਆਣਾ, 27 ਸਤੰਬਰ (ਜਤਿੰਦਰ ਭੰਬੀ)-ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਪੰਜਾਬ ਅੰਦਰ ਹੜ੍ਹਾਂ ਨਾਲ ਹੋਏ ਵੱਡੇ ਨੁਕਸਾਨ ਨੂੰ ਦੇਖਦੇ ਹੋਏ ਜਿਥੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਹੜ੍ਹਾਂ ਪੀੜਤਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ, ਉਥੇ ਹੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਯੋਗਦਾਨ ਪਾਇਆ ਜਾ ਰਿਹਾ ਹੈ | ਇਸੇ ਤਹਿਤ ਕਾਰੋਬਾਰੀ ਤੇ ਸਮਾਜ ਸੇਵੀ ਰਾਜਿੰਦਰ ਸਿੰਘ ਬਸੰਤ (ਬਸੰਤ ਆਈਸ ਕਰੀਮ ਵਾਲੇ) ਦੇ ਪਰਿਵਾਰ ਵਲੋਂ ਵੀ ਪਠਾਨਕੋਟ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ਨ ਸਮੱਗਰੀ, ਦਵਾਈਆਂ, ਪੀਣ ਵਾਲਾ ਪਾਣੀ ਅਤੇ ਹੋਰ ਜ਼ਰੂਰੀ ਵਸਤੂਆਂ ਭੇਜੀਆਂ ਗਈਆਂ | ਇਸ ਮੌਕੇ ਰਜਿੰਦਰ ਸਿੰਘ ਬਸੰਤ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਥੇ ਇਨ੍ਹਾਂ ਹੜ੍ਹਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਗਈਆਂ, ਉਥੇ ਹੀ ਆਮ ਲੋਕਾਂ ਦੇ ਘਰ ਢਹਿ ਢੇਰੀ ਹੋਣ ਤੋਂ ਇਲਾਵਾ ਕਿਸਾਨਾਂ ਦੀਆਂ ਫ਼ਸਲਾਂ ਅਤੇ ਜ਼ਮੀਨਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ | ਇਸ ਕਰਕੇ ਸਮੇਂ ਦੀ ਲੋੜ ਹੈ ਕਿ ਹਰ ਇਕ ਇਨਸਾਨ ਨੂੰ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਪਹਿਚਾਣਦੇ ਹੋਏ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ ਤੇ ਦਿਲ ਖੋਲ੍ਹ ਕੇ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ | ਇਸ ਮੌਕੇ ਰਜਿੰਦਰ ਸਿੰਘ ਬਸੰਤ, ਅਮਰਜੀਤ ਸਿੰਘ, ਡਿੰਪਲ ਕੁਮਾਰ, ਦਵਿੰਦਰ ਸਿੰਘ, ਸਾਗਰ, ਨਾਕਿਤਾ, ਹਨੀ ਕਟਾਰੀਆ, ਰੋਹਿਤ ਸ਼ਰਮਾ, ਅਜੈ ਕੁਮਾਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੀ.ਐਮ.ਸੀ. ਹਸਪਤਾਲ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਅੱਖਾਂ ਦਾ ਜਾਂਚ ਕੈਂਪ <br/> ਅਗਲੀ ਖ਼ਬਰ ਯੁਵਕ ਸੇਵਾਵਾਂ ਵਿਭਾਗ ਵਲੋਂ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ <br/>
Ad Position 24