21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਟਿਊਸ਼ਨ ਸੈਂਟਰ ਦੇ ਬਾਹਰ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਵਿਦਿਆਰਥੀ ਜ਼ਖਮੀ <br/>

Ad Position 21
No active advertisement
ਅਜੀਤ ਡੈਸਕ 28-09-2025
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਧੂ ਨਗਰ ਵਿਚ ਟਿਊਸ਼ਨ ਸੈਂਟਰ ਦੇ ਬਾਹਰ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਵਿਦਿਆਰਥੀ ਜ਼ਖਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਵਿਦਿਆਰਥੀ ਗੌਰਵ ਸ਼ਰਮਾ ਦੇ ਪਿਤਾ ਜਤਿੰਦਰ ਸ਼ਰਮਾ ਵਾਸੀ ਜੱਸੀਆਂ ਰੋਡ ਦੀਆਂ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦਾ ਲੜਕਾ ਗੌਰਵ ਟਿਊਸ਼ਨ ਪੜ੍ਹਨ ਲਈ ਸੰਧੂ ਨਗਰ ਗਿਆ ਸੀ, ਜਿੱਥੇ ਕਿ ਤਿੰਨ ਹਥਿਆਰਬੰਦ ਹਮਲਾਵਰਾਂ ਵਲੋਂ ਉਸ 'ਤੇ ਹਮਲਾ ਕਰ ਦਿੱਤਾ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਸੱਟੇਬਾਜ ਕਾਬੂ
ਪੁਲਿਸ ਨੇ ਆਕਾਸ਼ ਵਾਸੀ ਢੋਕਾ ਮੁਹੱਲਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚ 1950 ਦੀ ਨਕਦੀ ਬਰਾਮਦ ਕੀਤੀ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਸੜਕ 'ਤੇ ਸ਼ਰੇਆਮ ਸੱਟੇਬਾਜ਼ੀ ਕਰ ਰਿਹਾ ਸੀ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਨਸ਼ੀਲੀਆਂ ਗੋਲੀਆਂ ਬਰਾਮਦ
ਪੁਲਿਸ ਨੇ ਗੁਰਸੇਵਕ ਸਿੰਘ ਵਾਸੀ ਮਹਿਮਾ ਸਿੰਘ ਵਾਲਾ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ 85 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੰੂ ਕਿਲ੍ਹਾ ਰਾਏਪੁਰ ਨੇੜਿਓਾ ਕਾਬੂ ਕੀਤਾ ਹੈ ਅਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਹੈਰੋਇਨ ਬਰਾਮਦ
ਪੁਲਿਸ ਨੇ ਰਵਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਲਲਤੋਂ ਕਲਾਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੰੂ ਖੇੜੀ ਚੌਕ ਤੋਂ ਕਾਬੂ ਕੀਤਾ ਹੈ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਨਸ਼ਾ ਕਰਦਾ ਕਾਬੂ
ਪੁਲਿਸ ਨੇ ਗਗਨਦੀਪ ਸਿੰਘ ਵਾਸੀ ਪਿੰਡ ਦੁੱਗਰੀ ਅਤੇ ਰਮਨਦੀਪ ਸਿੰਘ ਵਾਸੀ ਪਿੰਡ ਦੁੱਗਰੀ ਨੂੰ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਉਕਤ ਦੋਸ਼ੀ ਸ਼ਮਸ਼ਾਨ ਘਾਟ ਦੇ ਨੇੜੇ ਬੈਠ ਕੇ ਸ਼ਰੇਆਮ ਨਸ਼ਾ ਕਰ ਰਹੇ ਸਨ | ਪੁਲਿਸ ਨੇ ਇਹਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ |
ਸੜਕ ਹਾਦਸੇ 'ਚ ਮੌਤ
ਸਥਾਨਕ ਫੁੱਲਾਂਵਾਲ ਚੌਕ ਨੇੜੇ ਹੋਏ ਸੜਕ ਹਾਦਸੇ ਵਿਚ ਕੁਲਦੀਪ ਸਿੰਘ ਨਾਮੀ ਵਿਅਕਤੀ ਦੀ ਮੌਤ ਹੋ ਗਈ ਹੈ | ਪੁਲਿਸ ਨੇ ਇਸ ਸਬੰਧੀ ਉਸ ਦੇ ਭਰਾ ਬੰਟੀ ਦੀ ਸ਼ਿਕਾਇਤ 'ਤੇ ਟਰਾਲਾ ਚਾਲਕ ਰਘਵੀਰ ਸਿੰਘ ਵਾਸੀ ਬਰਨਾਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਮੋਟਰਸਾਈਕਲ 'ਤੇ ਆਪਣੇ ਘਰ ਜਾ ਰਹੇ ਸੀ, ਜਦੋਂ ਉਹ ਫੁੱਲਾਂਵਾਲ ਚੌਕ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਟਰਾਲੇ ਨੇ ਉਨ੍ਹਾਂ ਨੂੰ ਲਪੇਟ 'ਚ ਲੈ ਲਿਆ, ਜਿਸ ਕਾਰਨ ਉਸ ਦੇ ਭਰਾ ਦੀ ਮੌਕੇ 'ਤੇ ਮੌਤ ਹੋ ਗਈ | ਬਾਅਦ ਵਿਚ ਟਰਾਲਾ ਚਾਲਕ, ਟਰਾਲਾ ਛੱਡ ਕੇ ਫ਼ਰਾਰ ਹੋ ਗਿਆ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਮੋਟਰਸਾਈਕਲ ਚੋਰੀ
ਸਥਾਨਕ ਮਿੱਲਰਗੰਜ ਤੋਂ ਚੋਰਾਂ ਵਲੋਂ ਸਰੂਪ ਸਿੰਘ ਨਾਮੀ ਵਿਅਕਤੀ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਸਰੂਪ ਸਿੰਘ ਨੇ ਆਪਣਾ ਮੋਟਰਸਾਈਕਲ ਪੀ.ਐਨ.ਬੀ. ਬੈਂਕ ਦੇ ਬਾਹਰ ਖੜ੍ਹਾ ਕੀਤਾ ਸੀ | ਪੁਲਿਸ ਜਾਂਚ ਕਰ ਰਹੀ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਸੰਨੀ ਕੁਮਾਰ ਵਾਸੀ ਜੀ.ਆਰ.ਡੀ. ਕਾਲੋਨੀ ਦੀ ਸ਼ਿਕਾਇਤ 'ਤੇ ਸਰਬਾ, ਗੁਲਸ਼ਨ, ਬਿਟੀਆ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ 'ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ | ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕਿਨਾਰੇ ਲੱਗੇ ਕੂੜੇ ਦੇ ਢੇਰ ਰਾਹਗੀਰਾਂ ਦਾ ਕਰਦੇ ਨੇ ਸਵਾਗਤ <br/> ਅਗਲੀ ਖ਼ਬਰ ਦਿਆਨੰਦ ਹਸਪਤਾਲ ਦੇ ਡਾਕਟਰਾਂ ਵਲੋਂ ਬਲੈਡਰ ਕੈਂਸਰ ਦੇ ਮਰੀਜ਼ ਦੀ ਲੈਪ੍ਰੋਸਕੋਪਿਕ ਰੈਡੀਕਲ ਸਿਸਟੈਕਟੋਮੀ ਰਾਹੀਂ ਸਫਲ ਸਰਜਰ...
Ad Position 24