ਇਆਲੀ/ਥਰੀਕੇ, 27 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਮਾਂ ਪਾਰਟੀ ਹੈ, ਜੋ ਕਿ ਹਮੇਸ਼ਾ ਪੰਜਾਬ, ਪੰਜਾਬੀ, ਪੰਜਾਬੀਅਤ ਤੇ ਕਿਸਾਨਾਂ ਦੇ ਹੱਕਾਂ ਲਈ ਘੋਲ ਲੜਦਿਆਂ ਲੋਕ ਮਸਲਿਆਂ ਲਈ ਸਦਾ ਹੀ ਫ਼ਿਕਰਮੰਦ ਰਹੀ ਹੈ, ਜਿਸ ਦਾ ਸਬੂਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਅੰਦਰ ਆਏ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਾਰਟੀ ਹਾਈਕਮਾਨ ਤੇ ਵਰਕਰਾਂ ਸਮੇਤ ਜ਼ਮੀਨੀ ਪੱਧਰ 'ਤੇ ਜਾ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਦੇ ਹੋਏ ਬਿਨਾਂ ਕਿਸੇ ਭੇਦਭਾਵ ਦੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ | ਇਸ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪਸ਼ੂਆਂ ਲਈ ਸੈਂਕੜੇ ਟਰੱਕ ਮੱਕੀ ਦਾ ਅਚਾਰ ਨਕਦ ਰਾਸ਼ੀ, ਹਾੜੀ ਦੀ ਫ਼ਸਲ ਕਣਕ ਦੀ ਬਿਜਾਈ ਲਈ ਬੀਜ, ਬਿਮਾਰੀਆਂ ਤੋਂ ਬਚਾਅ ਲਈ ਸਪਰੇਅ ਸਮੇਤ ਜਾਂਚ ਲਈ ਡਾਕਟਰੀ ਟੀਮਾਂ ਆਦਿ ਨੂੰ ਲੋਕਾਂ ਦੀ ਸੇਵਾ ਲਈ ਨਿਰਸਵਾਰਥ ਭੇਜਿਆ ਹੈ, ਜਿਸ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਾਸੀਆਂ ਦੇ ਦਿਲਾਂ 'ਚ ਵਿਲੱਖਣ ਥਾਂ ਬਣਾਈ ਹੈ | ਹੋਰਨਾਂ ਪਾਰਟੀਆਂ ਤੋਂ ਅੱਕੇ ਪੰਜਾਬ ਵਾਸੀ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ | ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਟਕਸਾਲੀ ਆਗੂ ਗੁਰਦੀਪ ਸਿੰਘ ਲੀਲ ਨੇ ਕਰਦਿਆਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਹਰ ਵਰਕਰ ਨੇ ਪਾਰਟੀ ਹਾਈਕਮਾਨ ਦੀ ਸੋਚ 'ਤੇ ਪਹਿਰਾ ਦਿੰਦੇ ਹੋਏ ਆਪਣੇ ਆਪ ਨੂੰ ਲੋਕ ਸੇਵਾ ਲਈ ਸਮਰਪਿਤ ਕੀਤਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮੁੱਚਾ ਬੀਸੀ ਵਿੰਗ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀ. ਸੀ. ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ ਪੰਜਾਬ ਵਾਸੀਆਂ ਦੀ ਸੇਵਾ ਨੂੰ ਸਮਰਪਿਤ ਰਹੇਗਾ |