ਡਾਬਾ/ਲੁਹਾਰਾ, 27 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਲੋਂ 'ਵਿਸ਼ਵ ਪੰਜਾਬੀ ਦਿਵਸ' ਸਨਮਾਨ ਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸਕੂਲ 'ਚ ਪੰਜਾਬੀ ਭਾਸ਼ਾ ਵਿਚ ਵੱਖ-ਵੱਖ ਤਰ੍ਹਾਂ ਦੇ ਪੋਸਟਰ, ਕਵਿਤਾਵਾਂ, ਭਾਸ਼ਨ ਤੇ ਲੇਖ ਤਿਆਰ ਕਰਕੇ ਲਿਆਂਦੇ ਗਏ | ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਅੱਜ ਕੱਲ੍ਹ ਦੇ ਲੋਕ ਆਪਣੀ ਮਾਂ ਬੋਲੀ ਨੂੰ ਭੁੱਲਦੇ ਜਾ ਰਹੇ ਹਨ | ਇਸ ਲਈ ਸਾਨੂੰ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣ ਅਤੇ ਆਪਣੇ ਵਿਰਸੇ ਨੂੰ ਸੰਭਾਲਣ ਦੀ ਜ਼ਰੂਰਤ ਹੈ | ਇਸ ਦਿਵਸ ਨੂੰ ਸਕੂਲ ਵਿਚ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਪ੍ਰਤੀ ਜਾਗਰੂਕ ਕਰਨਾ ਹੈ | ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਆਪਣੀ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਰਹਿਣ ਤੇ ਆਪਣੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਆ |