21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮਾਹਲਾ ਬਣੇ ਐਸ. ਸੀ. ਵਿੰਗ ਹਲਕਾ ਸਾਹਨੇਵਾਲ ਦੇ ਕੋਆਰਡੀਨੇਟਰ <br/>

Ad Position 21
No active advertisement
ਅਜੀਤ ਡੈਸਕ 28-09-2025
ਭਾਮੀਆਂ ਕਲਾਂ, 27 ਸਤੰਬਰ (ਜਤਿੰਦਰ ਭੰਬੀ)-ਦਰਸ਼ਨ ਸਿੰਘ ਮਾਹਲਾ ਨੂੰ ਆਮ ਆਦਮੀ ਪਾਰਟੀ ਵਲੋਂ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਹਲਕਾ ਸਾਹਨੇਵਾਲ ਐਸ. ਸੀ. ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਇਸ ਸੰਬੰਧੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਦਰਸ਼ਨ ਸਿੰਘ ਮਾਹਲਾ ਨੇ ਪੰਜਾਬ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਮੂੰਹ ਮਿੱਠਾ ਕਰਵਾ ਕੇ ਧੰਨਵਾਦ ਕੀਤਾ | ਮਾਹਲਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਉਹ ਪਹਿਲਾਂ ਨਾਲੋਂ ਵੀ ਵੱਧ ਚੜ੍ਹ ਕੇ ਕੰਮ ਕਰਨਗੇ | ਉਨ੍ਹਾਂ ਐਸ. ਸੀ. ਭਾਈਚਾਰੇ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਹ ਐਸ. ਸੀ. ਭਾਈਚਾਰੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁਡੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ 'ਚ ਲਿਆ ਕੇ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਗੇ ਤਾਂ ਕਿ ਐਸ. ਸੀ. ਭਾਈਚਾਰੇ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਏ |

Ad Position 22
No active advertisement
ਪਿਛਲੀ ਖ਼ਬਰ ਯੂ. ਸੀ. ਪੀ. ਐਮ. ਏ. ਦੀਆਂ ਮਹਿਲਾ ਉਦਮੀਆਂ ਨੇ ਕਰਵਾਇਆ ਸੈਸ਼ਨ <br/> ਅਗਲੀ ਖ਼ਬਰ 43ਵਾਂ ਮਹਾਨ ਸੰਤ ਸਮਾਗਮ ਤਪੋਬਨ ਕੁਟੀਆ ਪਿੰਡ ਰਣੀਆ ਵਿਖੇ ਕੱਲ੍ਹ <br/>
Ad Position 24