ਲੁਧਿਆਣਾ, 27 ਸਤੰਬਰ (ਡਾ. ਤਰਲੋਚਨ ਸਿੰਘ)-ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਜ਼ਿਲੇ੍ਹ ਭਰ ਵਿਚ ਮਲੇਰੀਆ ਤੇ ਡੇਂਗੂ ਸੰਬੰਧੀ ਵੱਡੇ ਪੱਧਰ 'ਤੇ ਸਰਵੇ ਕੀਤੇ ਜਾ ਰਹੇ ਹਨ ਤਾਂ ਕਿ ਜ਼ਿਲੇ੍ਹ ਭਰ 'ਚ ਡੇਂਗੂ ਤੇ ਮਲੇਰੀਆ ਨੂੰ ਫੈਲਣ ਤੋਂ ਰੋਕਿਆ ਜਾ ਸਕੇ | ਇਸ ਸੰਬੰਧੀ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਮਲੇਰੀਆ ਤੇ ਡੇਂਗੂ ਤੋਂ ਬਚਾਅ ਸੰਬੰਧੀ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਤੋਂ ਇਲਾਵਾ ਵਿਭਾਗ ਦੇ ਮਾਸ ਮੀਡੀਆ ਵਿੰਗ ਵਲੋਂ ਵੀ ਸਕੂਲਾਂ, ਕਾਲਜਾਂ ਵਿਚ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਗੁਰੂ ਨਾਨਕ ਗਰਲਜ਼ ਕਾਲਜ, ਮਾਡਲ ਟਾਊਨ ਵਿਖੇ ਸੈਂਕੜੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਤੇ ਜ਼ਿਲ੍ਹਾ ਬੀ. ਸੀ. ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮਲੇਰੀਆ ਇਕ ਖ਼ਤਰਨਾਕ ਬਿਮਾਰੀ ਹੈ | ਮਲੇਰੀਆ ਦੇ ਮੁੱਖ ਲੱਛਣ ਹੋਣ 'ਤੇ ਤੇਜ਼ ਬੁਖਾਰ, ਕਾਂਬਾ ਲੱਗਣਾ, ਪਸੀਨਾ ਆਉਣਾ, ਸਿਰ ਦਰਦ, ਉਲਟੀਆਂ ਤੇ ਸਰੀਰ ਵਿਚ ਬੇਹੱਦ ਥਕਾਵਟ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਇਹ ਮੱਛਰ ਖ਼ਾਸ ਤੌਰ 'ਤੇ ਸਵੇਰ ਤੇ ਸ਼ਾਮ ਦੇ ਸਮੇਂ ਕੱਟਦਾ ਹੈ | ਡੇਂਗੂ ਤੇ ਮਲੇਰੀਆ ਦੀ ਜਾਂਚ ਅਤੇ ਇਲਾਜ ਜ਼ਿਲੇ੍ਹ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਹੁੰਦਾ ਹੈ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਚਰਨਜੀਤ ਕੌਰ ਮਾਹਲ, ਪਿ੍ੰਸੀਪਲ ਡਾ. ਰਾਖੀ ਮਲਹੋਤਰਾ, ਪੋ੍ਰਗਰਾਮ ਕੋਆਰਡੀਨੇਟਰ ਡਾ. ਜਸਕੀਰਤ ਕੌਰ, ਡਾ. ਜਸਬੀਰ ਕੌਰ ਅਤੇ ਸੀਨੀਅਰ ਅਸਿਸਟੈਂਟ ਅਤੇ ਅਕਾਊਾਟੈਂਟ ਸੁਨੀਲ ਚੋਪੜਾ ਤੋਂ ਇਲਾਵਾ ਕਾਲਜ ਸਟਾਫ਼ ਵੀ ਹਾਜ਼ਰ ਸੀ |