13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 20-10-2025
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਬੰਟੀ ਉਰਫ ਕਾਲੂ ਪੁੱਤਰ ਦੇਸਰਾਜ ਵਾਸੀ ਅੰਬੇਦਕਰ ਕਾਲੋਨੀ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 265 ਗ੍ਰਾਮ ਹੈਰੋਇਨ ਅਤੇ ਇਕ ਐਕਟਿਵਾ ਬਰਾਮਦ ਕੀਤੀ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਸੈਕਟਰ 32-ਏ ਨੇੜੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਲਗਾਏ ਗਏ ਨਾਕੇ 'ਤੇ ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਨੇ ਮੋਟਰਸਾਈਕਲ ਭਜਾ ਲਿਆ | ਪਿੱਛਾ ਕਰਨ 'ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਪਾਸੋਂ 265 ਗ੍ਰਾਮ ਹੈਰੋਇਨ ਅਤੇ ਐਕਟਿਵਾ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 1 ਕਰੋੜ 32 ਲੱਖ ਰੁਪਏ ਦੱਸੀ ਜਾ ਰਹੀ ਹੈ | ਪੁਲਿਸ ਵਲੋਂ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਚੋਰੀ ਸ਼ੁਦਾ ਵਾਹਨਾਂ ਅਤੇ ਹੈਰੋਇਨ ਸਮੇਤ ਦੋ ਕਾਬੂ <br/> ਅਗਲੀ ਖ਼ਬਰ ਤਾਜਪੁਰ ਇਲਾਕੇ 'ਚ ਵੇਸਟ ਕੱਪੜਿਆਂ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ <br/>
Ad Position 24