ਲਾਡੋਵਾਲ, 19 ਅਕਤੂਬਰ (ਬਲਬੀਰ ਸਿੰਘ ਰਾਣਾ)-ਗੋਲਡ ਮੈਡਲਿਸਟ ਸਟੇਟ ਐਵਾਰਡੀ, ਅੰਤਰਰਾਸ਼ਟਰੀ ਖਿਡਾਰੀ ਅਤੇ ਪੰਚਾਇਤ ਸੈਕਟਰੀ ਰਾਜਿੰਦਰ ਸਿੰਘ ਚੀਮਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਰਾਜਿੰਦਰ ਸਿੰਘ ਚੀਮਾ ਨੂੰ ਪੂਰਨ ਤੌਰ 'ਤੇ ਵਿਸ਼ਵਾਸ ਦਿਵਾਇਆ ਗਿਆ ਕਿ ਡੇਰੇ ਵਲੋਂ 3 ਦਸੰਬਰ ਨੂੰ ਅੰਗਹੀਣ ਦਿਵਸ ਮੌਕੇ ਨੇਤਰਹੀਣ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ ਅਤੇ ਨੇਤਰਹੀਣ ਫੁੱਟਬਾਲ ਖਿਡਾਰੀਆਂ ਨੂੰ ਬਣਦਾ ਮਾਣ ਸਨਮਾਨ ਵੀ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਨੇਤਰਹੀਣ ਬੱਚਿਆਂ ਦੇ ਖੇਡਾਂ ਦੇ ਖੇਡ ਮੁਕਾਬਲੇ ਜਿੱਥੇ ਖਿੱਚ ਦਾ ਕੇਂਦਰ ਬਣਨਗੇ, ਉਥੇ ਨੌਜਵਾਨਾਂ ਲਈ ਇਹ ਖੇਡਾਂ ਪ੍ਰੇਰਨਾਦਾਇਕ ਹੋਣਗੀਆਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਦਰਜੀਤ ਸਿੰਘ, ਜਸਵਿੰਦਰ ਸਿੰਘ ਯੂ.ਪੀ, ਡਾ. ਅਮਰਜੋਤ ਸਿੰਘ ਸੰਧੂ, ਸੁਖਬੀਰ ਸਿੰਘ ਅਤੇ ਜਗਤਾਰ ਸਿੰਘ ਆਦਿ ਵੀ ਹਾਜ਼ਰ ਸਨ |