ਨਾਜਾਇਜ਼ ਕਬਜ਼ਾ ਕਰਨ ਅਤੇ ਧਮਕੀਆਂ ਦੇਣ ਦੇ ਮਾਮਲੇ 'ਚ 5 ਖ਼ਿਲਾਫ਼ ਕੇਸ ਦਰਜ <br/>
ਅਜੀਤ ਡੈਸਕ
20-10-2025
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਸਿਮਰਨਜੀਤ ਸਿੰਘ ਵਾਸੀ ਹਰਗੋਬਿੰਦ ਨਗਰ ਦੀ ਸ਼ਿਕਾਇਤ 'ਤੇ ਰਾਜੂ ਕੁਮਾਰ ਵਾਸੀ ਕਸ਼ਮੀਰ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਉਕਤ ਕਥਿਤ ਦੋਸ਼ੀ ਉੱਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ ਤੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ |
ਸਾਮਾਨ ਚੋਰੀ
ਪੁਲਿਸ ਨੇ ਮਨੋਜ ਕੁਮਾਰ ਵਾਸੀ ਗੁਰੂ ਨਾਨਕ ਨਗਰ ਦੀ ਸ਼ਿਕਾਇਤ 'ਤੇ ਪਵਨਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਮੁਹੱਲਾ ਗੁਰੂ ਨਾਨਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਦਾ ਉਸ ਦੇ ਘਰ ਆਉਣਾ ਜਾਣਾ ਸੀ ਅਤੇ ਉਹ ਅਕਸਰ ਹੀ ਨਸ਼ਾ ਕਰਦਾ ਸੀ | ਬੀਤੇ ਦਿਨ ਕਥਿਤ ਦੋਸ਼ੀ ਉਸ ਦੇ ਘਰ ਆਇਆ ਅਤੇ ਘਰ ਵਿਚ ਅਲਮਾਰੀ ਤੋੜ ਕੇ ਸੋਨੇ ਚਾਂਦੀ ਦੇ ਗਹਿਣੇ, ਮੋਬਾਈਲ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਮੋਬਾਈਲ ਖੋਹ ਕੇ ਫ਼ਰਾਰ
ਸਥਾਨਕ ਸ਼ਾਹ ਹਸਪਤਾਲ ਮਾਡਲ ਟਾਊਨ ਨੇੜਿਉਂ 2 ਮੋਟਰਸਾਈਕਲ ਸਵਾਰ ਲੁਟੇਰੇ ਰੇਨੂੰ ਗੁਪਤਾ ਪਾਸੋਂ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ |