13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਵਿਖੇ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 20-10-2025
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਏ ਗਏ, ਜਿਨ੍ਹਾਂ 'ਚ ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ | ਨਿਤਨੇਮ ਅਤੇ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ 'ਚ ਕਰਵਾਏ ਗਏ | ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਗੁਰੂ ਕਾਸ਼ੀ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ | ਸ਼ਾਮ ਦੇ ਪ੍ਰੋਗਰਾਮ 'ਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਰਹਿਰਾਸ ਸੋਧਰ ਦੀ ਚੌਕੀ ਤੋਂ ਬਾਅਦ ਬਲਕਾਰ ਸਿੰਘ ਬੀਰ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਮਲਕੀਤ ਸਿੰਘ ਅਤੇ ਬਲਜੀਤ ਸਿੰਘ ਬੀਤਾ ਨੇ ਭਾਈ ਬਲਕਾਰ ਸਿੰਘ ਬੀਰ ਦੇ ਕੀਰਤਨੀ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ ਸੀਨੀਅਰ ਮੈਂਬਰ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਕੀਰਤਨ ਸਮਾਗਮ <br/> ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ <br/>
Ad Position 24