ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ 'ਚ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ, ਉੱਥੇ ਨਾਲ ਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫਲਸਫੇ ਉਪਰ ਚਾਨਣਾ ਪਾਉਦਿਆਂ ਹੋਇਆਂ ਕਿਹਾ ਕਿ ਉੱਚੇ ਆਦਰਸ਼ਾਂ ਦੇ ਧਾਰਨੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਭਗਤੀ ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ 'ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕਿ੍ਪਾਨਾਂ ਧਾਰਨ ਕਰ ਕੇ ਜਿੱਥੇ ਇੱਕ ਨਵੇਂ ਇਤਿਹਾਸ ਦੀ ਸਿਰਜਣਾ ਕੀਤੀ, ਉੱਥੇ ਨਾਲ ਹੀ ਗਵਾਲੀਅਰ ਦੇ ਕਿਲ੍ਹੇ 'ਚੋਂ 52 ਭਾਰਤੀ ਰਾਜਿਆਂ ਨੂੰ ਰਿਹਾ ਕਰਵਾ ਕੇ ਇੱਕ ਮਿਸਾਲ ਕਾਇਮ ਕੀਤੀ | ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ (ਮਨੀ ਜਿਊਲਰਜ਼) ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਬੰਦੀ ਛੋੜ ਦਿਵਸ ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ ਜੇਕਰ ਅਸੀਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪਹੰੁਚਾਉਣ ਦਾ ਯਤਨ ਕਰੀਏ | ਇਸ ਮੌਕੇ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਸਾਂਝੇ ਤੌਰ 'ਤੇ ਬੀਬੀ ਜਸਲੀਨ ਕੌਰ ਅਤੇ ਉਨ੍ਹਾਂ ਦੇ ਕੀਰਤਨੀ ਜਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਤਰਲੋਚਨ ਸਿੰਘ ਸਾਂਭਰ, ਹਰਜੀਤ ਸਿੰਘ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ ਬਲਬੀਰ ਕਲਾਥ ਵਾਲੇ, ਕਵੰਲਪ੍ਰੀਤ ਸਿੰਘ ਸਚਦੇਵਾ, ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਮੁਹੰਮਦ ਸਿਰਾਜ ਫਰੈਸ਼ ਮਿਲਕ ਵਾਲੇ, ਡਾ. ਮਨਰੂਪ ਕੌਰ ਬਾਣੀ, ਨਰਿੰਦਰਪਾਲ ਸਿੰਘ ਕਥੂਰੀਆ, ਗੁਰਦੀਪ ਸਿੰਘ ਡੀਮਾਰਟੇ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਜਗਬੀਰ ਸਿੰਘ, ਡਾ. ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਆਦਿ ਹਾਜ਼ਰ ਸਨ |