13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 20-10-2025
ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਸਮਾਜ ਸੇਵਕ ਸੰਜੀਵ ਢਾਂਡਾ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਕੇ.ਪੀ.ਐਸ. ਵਾਲੀਆ ਗੈੱਸਟ ਆਫ਼ ਆਨਰ ਵਜੋਂ ਸ਼ਾਮਿਲ ਹੋਏ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰਿਆਤ ਤੇ ਪਿ੍ੰਸੀਪਲ ਦਰਸ਼ਪ੍ਰੀਤ ਕੌਰ ਨੇ ਮੁੱਖ ਮਹਿਮਾਨਾਂ ਦਾ ਸੁਆਗਤ ਕੀਤਾ | ਸਕੂਲ ਦੇ ਵਿਹੜੇ 'ਚ ਦੀਵਾ ਪ੍ਰਜਵਲਨ ਤੋਂ ਬਾਅਦ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਉਪਰੰਤ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ ਤੇ ਅਧਿਆਪਕਾਂ ਨੰੂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਆਏ ਹੋਏ ਮੁੱਖ ਮਹਿਮਾਨਾਂ ਵਲੋਂ ਸਕੂਲ ਦੇ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ 5 ਕੁੜੀਆਂ ਦੀ ਬੇਸਬਾਲ ਏਸ਼ੀਅਨ ਕੱਪ ਲਈ ਚੋਣ ਹੋਈ <br/> ਅਗਲੀ ਖ਼ਬਰ ਡਾ. ਨਰੇਂਦਰ ਖੰਨਾ ਵਲੋਂ 'ਵੈਸਕੁਲਰ ਇੰਟਰਵੈਂਸ਼ਨ ਇਨ ਇੰਡੀਆ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਨ <br/>
Ad Position 24