14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਜਾਇਦਾਦ 'ਤੇ ਕਬਜ਼ੇ ਦੀ ਕੋਸ਼ਿਸ਼ ਅਤੇ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਅੱਠ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 20-10-2025
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਕਰੋੜਾਂ ਰੁਪਏ ਮੁੱਲ ਦੀ ਜਾਇਦਾਦ 'ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਅਤੇ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਨਾਮਜ਼ਦ ਦੋਸ਼ੀਆਂ ਵਿਚ ਸ਼ਹਿਰ ਦਾ ਮਸ਼ਹੂਰ ਕਾਰ ਮਕੈਨਿਕ ਵੀ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਵਪਾਰੀ ਸਤੀਸ਼ ਸੂਦ ਵਾਸੀ ਕਾਲਜ ਰੋਡ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਕਾਰ ਮਕੈਨਿਕ ਜਾਲੂ ਡੈਂਟਰ, ਕਾਕਾ ਬਰਾੜ, ਹਨੀ ਇਯਾਲੀ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਇਕ ਦੁਕਾਨ ਰਕਬਾ 100 ਵਰਗ ਗਜ ਪਿੰਡ ਥਰੀਕੇ ਵਿਚ ਹੈ, ਜਿੱਥੇ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀਆਂ ਵਲੋਂ ਕਬਜ਼ਾ ਕਰਨ ਦੀ ਨੀਅਤ ਨਾਲ ਦੀਵਾਰਾਂ ਤੋੜ ਦਿੱਤੀਆਂ ਅਤੇ ਉਸ ਵਿਚ ਪਏ ਦੋ ਜਨਰੇਟਰ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਤੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢ ਸ਼ਰੇਆਮ ਪਿੰਡ ਥਰੀਕੇ ਵਿਚ ਹੋਈ ਇਸ ਘਟਨਾ ਕਾਰਨ ਇਲਾਕੇ ਵਿਚ ਡਰ ਤੇ ਦਹਿਸ਼ਤ ਦਾ ਮਾਹÏਲ ਪਾਇਆ ਜਾ ਰਿਹਾ ਹੈ¢ ਜਦਕਿ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ¢

Ad Position 22
No active advertisement
ਪਿਛਲੀ ਖ਼ਬਰ ਆਤਿਸ਼ਬਾਜ਼ੀ ਨਾ ਚਲਾ ਕੇ ਗਰੀਨ ਦੀਵਾਲੀ ਮਨਾਈ ਜਾਵੇ-ਪਿ੍ੰਸੀਪਲ ਲਖਨਪਾਲ ਸਹਿਮੀ ਅਗਲੀ ਖ਼ਬਰ 47ਵਾਂ ਪ੍ਰੋ. ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਸਮਾਪਤ <br/>
Ad Position 24