ਵਪਾਰ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਕਾਰੋਬਾਰੀ ਖ਼ਿਲਾਫ਼ ਕੇਸ ਦਰਜ <br/>
ਅਜੀਤ ਡੈਸਕ
01-11-2025
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
ਪੁਲਿਸ ਨੇ ਮੋਹਿਤ ਭੱਟੀ ਵਾਸੀ ਸ਼ਿਵਪੁਰੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 150 ਨਸ਼ੀਲੀਆਂ ਗੋਲੀਆਂ ਤੇ ਨਕਦੀ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਦਰੇਸੀ ਗਰਾਊਾਡ ਨੇੜਿਉਂ ਗਿ੍ਫਤਾਰ ਕੀਤਾ ਹੈ | ਪੁਲਿਸ ਉਸ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ |
ਨਸ਼ਾ ਕਰਦਾ ਕਾਬੂ
ਪੁਲਿਸ ਨੇ ਵਿਸ਼ਾਲ ਭੰਡਾਰੀ ਵਾਸੀ ਜੱਸੀਆਂ ਰੋਡ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਨਸ਼ੀਲਾ ਪਦਾਰਥ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿੰਡ ਜੱਸੀਆਂ ਨੇੜੇ ਸਥਿਤ ਰੇਲਵੇ ਲਾਈਨ ਤੇ ਨਸ਼ਾ ਕਰ ਰਿਹਾ ਸੀ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |
ਨਾਬਾਲਗ ਲੜਕੀ ਵਰਗਲਾਈ
ਪੁਲਿਸ ਨੇ ਮੁਹੰਮਦ ਹੁਸੈਨ ਵਾਸੀ ਗਗਨਦੀਪ ਕਾਲੋਨੀ ਦੀ ਸ਼ਿਕਾਇਤ 'ਤੇ ਅਮਨ ਨਾਮੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਥੇ ਉਸਦੀ 14 ਸਾਲ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |