15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਬਾਈਲ ਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 01-11-2025
ਲੁਧਿਆਣਾ, 31 ਅਕਤੂਬਰ (ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਐਚ. ਪੀ. ਪੈਟਰੋਲ ਪੰਪ ਨੇੜੇ ਦੋ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸੰਬੰਧੀ ਸ਼ੇਖਰ ਕੁਮਾਰ ਅਰੋੜਾ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਸੜਕ 'ਤੇ ਫ਼ੋਨ ਸੁਣ ਰਿਹਾ ਸੀ ਕਿ ਦੋ ਲੁਟੇਰੇ ਉਥੇ ਆਏ ਤੇ ਉਨ੍ਹਾਂ ਨੇ ਉਸ ਦਾ ਮੋਬਾਈਲ ਖੋਹ ਲਿਆ ਤੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਲੁਟੇਰਿਆਂ ਦਾ ਕੁੱਝ ਪਤਾ ਨਹੀਂ ਲੱਗਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਵਪਾਰ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਕਾਰੋਬਾਰੀ ਖ਼ਿਲਾਫ਼ ਕੇਸ ਦਰਜ <br/>
Ad Position 24