15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 01-11-2025
ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੁਖਦੇਵ ਸਿੰਘ ਵਾਸੀ ਨਵਾਂ ਸ਼ਹਿਰ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਗੁਰਪ੍ਰੀਤ ਕÏਰ, ਜਸਕਰਨ ਸਿੰਘ, ਸੰਨੀ ਸਿੰਘ ਵਾਸੀ ਤਿਲਕ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ, ਇਸ ਲਈ ਉਹ ਕਥਿਤ ਦੋਸ਼ੀਆਂ ਨੂੰ ਮਿਲਿਆ | ਕਥਿਤ ਦੋਸ਼ੀਆਂ ਨੇ ਉਸ ਨੂੰ ਆਸਟੇ੍ਰਲੀਆ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 16 ਲੱਖ ਰੁਪਏ ਦੀ ਨਕਦੀ ਲੈ ਲਈ, ਪਰ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ | ਦੂਜੇ ਮਾਮਲੇ 'ਚ ਪੁਲਿਸ ਨੇ ਗੁਰਮੀਤ ਕੌਰ ਵਾਸੀ ਭੱਟੀਆਂ ਦੀ ਸ਼ਿਕਾਇਤ 'ਤੇ ਦਿਲਪ੍ਰੀਤ ਕੌਰ ਤੇ ਉਸ ਦੇ ਪਤੀ ਰਣਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਪਰ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ | ਤੀਜੇ ਮਾਮਲੇ 'ਚ ਪੁਲਿਸ ਨੇ ਇੰਦਰਜੀਤ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਪਿੰਡ ਲੁਹਾਰਾ ਦੀ ਸ਼ਿਕਾਇਤ 'ਤੇ ਗਗਨਦੀਪ ਸਿੰਘ ਪੁੱਤਰ ਬਲਵਿੰਦਰਜੀਤ ਸਿੰਘ ਤੇ ਉਸ ਦੀ ਮਾਂ ਦਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ 'ਤੇ ਉਸ ਦੇ ਲੜਕੇ ਮਨਦੀਪ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 28 ਲੱਖ 65 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਹਾਲ ਦੀ ਘੜੀ ਇਨ੍ਹਾਂ ਮਾਮਲਿਆਂ 'ਚ ਵੀ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਲੋਹ ਪੁਰਸ਼ ਸਰਦਾਰ ਵਲਭ ਭਾਈ ਪਟੇਲ ਦੀ 150ਵੀਂ ਜੈਅੰਤੀ ਮੌਕੇ ਰਨ ਫ਼ਾਰ ਯੂਨਿਟੀ ਕਰਵਾਈ <br/> ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਬਾਈਲ ਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ
Ad Position 24