ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨਾਬਾਲਗ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚ 15 ਕਿੱਲੋ ਭੁੱਕੀ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਪਿੰਡ ਬਿਲਗਾ ਨੇੜੇ ਗਿ੍ਫ਼ਤਾਰ ਕੀਤਾ | ਸ਼ੱਕ ਦੇ ਆਧਾਰ 'ਤੇ ਜਦੋਂ ਉਸ ਨੂੰ ਰੋਕ ਕੇ ਤਲਾਸ਼ੀ ਗਈ ਤਾਂ ਉਸ ਦੇ ਹੱਥ 'ਚ ਫੜੇ ਅਟੈਚੀ ਵਿਚੋਂ ਇਹ ਭੁੱਕੀ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੂੰ ਇਹ ਭੁੱਕੀ ਗਗਨ ਨਾਮੀ ਅÏਰਤ ਨੇ ਦੇ ਕੇ ਭੇਜਿਆ ਸੀ | ਗਗਨ ਮਾਨਸਾ ਦੀ ਰਹਿਣ ਵਾਲੀ ਹੈ | ਪੁਲਿਸ ਉਸ ਅÏਰਤ ਦੀ ਤਲਾਸ਼ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਜਾਵੇਗਾ | ਨਸ਼ਾ ਤਸਕਰਾਂ ਵਲੋਂ ਅੱਜ ਕੱਲ੍ਹ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਨਾਬਾਲਗ ਬੱਚਿਆਂ ਨੂੰ ਵਰਤਿਆ ਜਾ ਰਿਹਾ ਹੈ | ਪੁਲਿਸ ਵਲੋਂ ਹੁਣ ਉਸ ਦੀ ਭਾਲ ਕੀਤੀ ਜਾ ਰਹੀ ਹੈ |