ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਰੇਲ ਗੱਡੀਆਂ 'ਚੋਂ ਸਾਮਾਨ ਚੋਰੀ ਕਰਨ ਵਾਲਾ ਇਕ ਖ਼ਤਰਨਾਕ ਗਰੋਹ ਦੇ ਸਰਗਨੇ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ. ਐਚ. ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਰੋਹਿਤ ਕੁਮਾਰ ਪੁੱਤਰ ਪੰਗਾ ਪ੍ਰਸਾਦ ਵਾਸੀ ਇੰਦਰਾ ਕਾਲੋਨੀ ਵਜੋਂ ਕੀਤੀ ਗਈ ਹੈ | ਉਸ ਦੇ ਕਬਜ਼ੇ 'ਚੋਂ ਤਿੰਨ ਮੋਬਾਈਲ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕੁੱਝ ਸਮੇਂ ਤੋਂ ਰੇਲ ਗੱਡੀਆਂ ਵਿਚੋਂ ਮੁਸਾਫ਼ਰਾਂ ਦੇ ਸਾਮਾਨ ਤੇ ਮੋਬਾਈਲ ਚੋਰੀ ਕਰ ਰਿਹਾ ਸੀ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |