15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਨਾਜਾਇਜ਼ ਸੰਬੰਧਾਂ ਕਾਰਨ ਨੌਜਵਾਨ ਦੇ ਕਤਲ ਮਾਮਲੇ 'ਚ 4 ਕਾਬੂ <br/>

Ad Position 21
No active advertisement
ਅਜੀਤ ਡੈਸਕ 01-11-2025
ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨਾਜਾਇਜ਼ ਸੰਬੰਧਾਂ ਕਾਰਨ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿਚ ਇਕ ਨਾਬਾਲਗ ਵੀ ਸ਼ਾਮਿਲ ਹੈ | ਜਾਣਕਾਰੀ ਦਿੰਦੇ ਡੀ.ਸੀ.ਪੀ. ਰੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਡੀ.ਸੀ.ਪੀ. ਸੁਮੀਰ ਵਰਮਾ ਦੀ ਅਗਵਾਈ ਹੇਠ ਐਸ.ਐਚ.ਓ. ਹਰਸ਼ਵੀਰ ਨੇ ਅਮਲ ਵਿਚ ਲਿਆਂਦੀ ਹੈ | ਉਨ੍ਹਾਂ ਨੇ ਦੱਸਿਆ ਕਿ ਨੂਰਵਾਲਾ ਰੋਡ ਤੋਂ ਦੋ ਦਿਨ ਪਹਿਲਾਂ ਪੁਲਿਸ ਨੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਸੀ, ਜਿਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਜ਼ਖ਼ਮਾਂ ਦੇ ਕਈ ਨਿਸ਼ਾਨ ਸਨ | ਜਦੋਂ ਪੁਲਿਸ ਨੇ ਆਸ ਪਾਸ ਜਾ ਕੇ ਮਿ੍ਤਕ ਦੀ ਸ਼ਨਾਖਤ ਕੀਤੀ ਤਾਂ ਉਸ ਦੀ ਸ਼ਨਾਖਤ ਸੂਰਜ ਕੁਮਾਰ ਉਰਫ ਮਨੀਸ਼ ਕੁਮਾਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਇਸ ਮਾਮਲੇ ਵਿਚ ਮਿ੍ਤਕ ਦੇ ਦੋਸਤ ਨਿਰੰਜਨ ਯਾਦਵ, ਸੰਜੇ ਕੁਮਾਰ, ਜੈ ਜੈ ਰਾਮ ਵਾਸੀਆਨ ਨੂਰਵਾਲਾ ਵਜੋਂ ਕੀਤੀ ਹੈ | ਪੁਲਿਸ ਨੇ ਇਹਨਾਂ ਦਾ ਇਕ ਨਾਬਾਲਗ ਸਾਥੀ ਵੀ ਗਿ੍ਫ਼ਤਾਰ ਕੀਤਾ ਹੈ, ਜੋ ਕਿ ਕਤਲ ਸਮੇਂ ਇਹਨਾਂ ਦੇ ਨਾਲ ਨਾਲ ਸੀ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨਿਰੰਜਨ ਅਤੇ ਮਿ੍ਤਕ ਸੂਰਜ ਕੁਮਾਰ ਇਕ ਦੂਜੇ ਦੇ ਦੋਸਤ ਸਨ, ਪਰ ਸੂਰਜ ਦੇ ਪਿਛਲੇ ਕੁੱਝ ਸਮੇਂ ਤੋਂ ਨਿਰੰਜਨ ਦੀ ਪਤਨੀ ਮੂਨਚੂਨ ਨਾਲ ਕਥਿਤ ਤੌਰ 'ਤੇ ਨਾਜਾਇਜ਼ ਸਬੰਧ ਚਲੇ ਆ ਰਹੇ ਸਨ, ਜਦੋਂ ਇਸ ਗੱਲ ਦਾ ਪਤਾ ਨਿਰੰਜਨ ਨੂੰ ਲੱਗਿਆ ਤਾਂ ਉਸ ਨੇ ਇਸ ਦਾ ਵਿਰੋਧ ਕੀਤਾ ਅਤੇ ਬਹਾਨੇ ਨਾਲ ਘਟਨਾ ਵਾਲੇ ਦਿਨ ਮਨੀਸ਼ ਨੂੰ ਆਪਣੇ ਘਰ ਬੁਲਾ ਕੇ ਸ਼ਰਾਬ ਪਿਲਾਈ ਅਤੇ ਬਾਅਦ ਵਿਚ ਨਸ਼ੇ ਦੀ ਹਾਲਤ ਵਿਚ ਹੀ ਸੂਰਜ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ | ਕਤਲ ਕਰਨ ਉਪਰੰਤ ਇਹਨਾਂ ਨੇ ਲਾਸ਼ ਨੂੰ ਬੋਰੀ ਵਿਚ ਪਾ ਕੇ ਕਾਸਾਬਾਦ ਨੂਰਵਾਲਾ ਰੋਡ 'ਤੇ ਖੇਤਾਂ ਵਿਚ ਸੁੱਟ ਦਿੱਤੀ, ਜਦੋਂ ਸਵੇਰੇ ਲੋਕਾਂ ਨੇ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ | ਜਾਂਚ ਦੌਰਾਨ ਪੁਲਿਸ ਨੇ ਇਹਨਾਂ ਨੂੰ ਗਿ੍ਫ਼ਤਾਰ ਕਰ ਲਿਆ | ਇਹਨਾਂ ਦੇ ਕਬਜ਼ੇ ਵਿਚੋਂ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ | ਪੁਲਿਸ ਵਲੋਂ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਬਿਲਡਿੰਗ ਬਰਾਂਚ 'ਚ ਵੱਡਾ ਖੁਲਾਸਾ <br/> ਅਗਲੀ ਖ਼ਬਰ ਰੇਲ ਗੱਡੀਆਂ 'ਚੋਂ ਸਾਮਾਨ ਚੋਰੀ ਕਰਨ ਵਾਲੇ ਖ਼ਤਰਨਾਕ ਗਰੋਹ ਦਾ ਸਰਗਨਾ ਕਾਬੂ <br/>
Ad Position 24