15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪੁਲਿਸ ਮੁਲਾਜ਼ਮ 'ਤੇ ਕਾਰ ਚੜ੍ਹਾਉਣ ਦੇ ਮਾਮਲੇ 'ਚ ਚਾਲਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 01-11-2025
ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ. ਏ. ਯੂ. ਦੀ ਪੁਲਿਸ ਨੇ ਪੁਲਿਸ ਮੁਲਾਜ਼ਮ 'ਤੇ ਕਾਰ ਚੜ੍ਹਾਉਣ ਦੇ ਮਾਮਲੇ ਵਿਚ ਚਾਲਕ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਘਟਨਾ 'ਚ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ ਸੀ | ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸਬ ਇੰਸਪੈਕਟਰ ਅਜੈਬ ਸਿੰਘ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਤੇ ਇਸ ਮਾਮਲੇ 'ਚ ਪੁਲਿਸ ਨੇ ਲਵਪ੍ਰੀਤ ਸਿੰਘ ਸਾਂਸੀ ਮੁਹੱਲਾ ਚੇਤ ਸਿੰਘ ਨਗਰ ਨੂੰ ਕਾਬੂ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਬਤੌਰ ਜ਼ੋਨ ਇੰਚਾਰਜ ਈ. ਐਸ. ਆਰ. ਡਿਊਟੀ 'ਤੇ ਤਾਇਨਾਤ ਸੀ ਅਤੇ ਬੀਤੇ ਦਿਨ ਉਹ ਸ਼ਰਾਬੀ ਵਾਹਨ ਚਾਲਕਾਂ ਦੀ ਚੈਕਿੰਗ ਕਰ ਰਹੇ ਸਨ ਕਿ ਇਕ ਕਾਰ ਜਿਸ ਨੂੰ ਕਿ ਉਕਤ ਕਥਿਤ ਦੋਸ਼ੀ ਚਲਾ ਰਿਹਾ ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਕਥਿਤ ਦੋਸ਼ੀ ਨੇ ਕਾਰ ਰੋਕਣ ਦੀ ਬਜਾਏ ਉਸ 'ਤੇ ਚੜ੍ਹਾ ਦਿੱਤੀ, ਜਿਸ ਕਾਰਨ ਉਹ ਹੇਠਾਂ ਡਿੱਗ ਪਿਆ ਤੇ ਉਸ ਦੇ ਗੰਭੀਰ ਸੱਟਾਂ ਲੱਗੀਆਂ | ਪੁਲਿਸ ਵਲੋਂ ਮਾਮਲੇ ਕੇਸ ਦਰਜ ਕਰਨ ਉਪਰੰਤ ਉਸ ਨੂੰ ਗਿ੍ਫ਼ਤਾਰ ਕਰ ਲਿਆ | ਉਸ ਦੀ ਕਾਰ ਵੀ ਕਬਜ਼ੇ ਵਿਚ ਲੈ ਲਈ ਗਈ ਹੈ ਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਕੁਲੈਕਟਰ ਰੇਟਾਂ 'ਚ ਵਾਧਾ ਕਰਕੇ ਸਰਕਾਰ ਨੇ ਲੋਕਾਂ ਨਾਲ ਕੀਤਾ ਵੱਡਾ ਧੋਖਾ-ਢਿੱਲੋਂ <br/> ਅਗਲੀ ਖ਼ਬਰ ਆਖਰ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਨੇ ਜ਼ੋਨ-ਏ ਦੇ ਬਾਹਰ ਨਾਜ਼ਾਇਜ਼ ਕਬਜ਼ੇ ਹਟਾਏ <br/>
Ad Position 24