15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਹਮਲਾਵਰਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਥਾਣਾ ਜਮਾਲਪੁਰ ਦੇ ਬਾਹਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 01-11-2025
ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਬੀਤੇ ਦਿਨੀਂ ਥਾਣਾ ਜਮਾਲਪੁਰ ਅਧੀਨ ਆਉਂਦੇ ਇਲਾਕੇ ਬਚਿੱਤਰ ਨਗਰ ਵਿਚ ਦੋ ਹਮਲਾਵਰ ਮਜ਼ਦੂਰ ਆਗੂ ਕਾਮਰੇਡ ਵਿਨੋਦ ਤਿਵਾੜੀ ਦੇ ਘਰ ਦਾਖਲ ਹੋਏ ਅਤੇ ਭੰਨਤੋੜ ਕੀਤੀ | ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਕਾਮਰੇਡ ਤਿਵਾੜੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਥਾਣਾ ਜਮਾਲਪੁਰ ਦੇ ਬਾਹਰ ਧਰਨਾ ਦਿੱਤਾ | ਧਰਨਾਕਾਰੀਆਂ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੂੰ ਜਲਦ ਗਿ੍ਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਜਿਸਤੇ ਪੁਲਿਸ ਨੇ ਵਿਨੋਦ ਤਿਵਾੜੀ ਦੇ ਬਿਆਨ ਦੇ ਆਧਾਰ 'ਤੇ ਪੁਲਿਸ ਨੇ ਦੋਵਾਂ ਹਮਲਾਵਰਾਂ ਵਿਰੁੱਧ ਮਾਮਲਾ ਦਰਜ ਕੀਤਾ ਸੀ | ਮੁਲਜ਼ਮਾਂ ਦੀ ਪਛਾਣ ਦਿਵਿਆ ਕਲੋਨੀ ਦੇ ਰਹਿਣ ਵਾਲੇ ਰਾਜੂ ਅਤੇ ਭਾਮੀਆਂ ਰੋਡ ਦੇ ਰਹਿਣ ਵਾਲੇ ਅੰਕਿਤ ਵਜੋਂ ਹੋਈ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਅਤੇ ਔਰਤ ਨਰਿੰਦਰ ਕੌਰ ਦਾ ਇੱਕ ਸਾਲ ਪਹਿਲਾਂ ਝਗੜਾ ਹੋਇਆ ਸੀ, ਜਿਸ ਕਾਰਨ ਰਾਜੂ ਵਿਚ ਪੁਰਾਣੀ ਰੰਜਿਸ਼ ਸੀ | ਵੀਰਵਾਰ ਸ਼ਾਮ ਨੂੰ ਔਰਤ ਬਚਿਤਰ ਨਗਰ ਗਲੀ ਨੰਬਰ 3 ਵਿੱਚੋਂ ਲੰਘ ਰਹੀ ਸੀ ਤਾਂ ਪਿੱਛੇ ਤੋਂ ਆ ਰਹੇ ਰਾਜੂ ਨੇ ਉਸਨੂੰ ਦੇਖ ਲਿਆ ਅਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ | ਔਰਤ ਨੇ ਵਿਨੋਦ ਤਿਵਾੜੀ ਦੇ ਘਰ ਵਿਚ ਵੜ ਕੇ ਆਪਣੀ ਜਾਨ ਬਚਾਈ | ਹਮਲਾਵਰਾਂ ਨੇ ਫਿਰ ਵਿਨੋਦ ਤਿਵਾੜੀ ਦੇ ਘਰ ਵਿਚ ਮੋਟਰਸਾਈਕਲ, ਏਸੀ ਅਤੇ ਹੋਰ ਘਰੇਲੂ ਸਮਾਨ ਦੀ ਭੰਨਤੋੜ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਫਰਾਰ ਹੋ ਗਏ | ਪੁਲਿਸ ਸਾਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰ ਰਹੀ ਹੈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ | ਪੁਲਿਸ ਵੱਲੋਂ ਨਾਮਜਦ ਦੋਸ਼ੀਆਂ ਨੂੰ ਜਲਦ ਗਿ੍ਫਤਾਰ ਕਰਨ ਦਾ ਵੀ ਭਰੋਸਾ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ <br... ਅਗਲੀ ਖ਼ਬਰ ਕੁਲੈਕਟਰ ਰੇਟਾਂ 'ਚ ਵਾਧਾ ਕਰਕੇ ਸਰਕਾਰ ਨੇ ਲੋਕਾਂ ਨਾਲ ਕੀਤਾ ਵੱਡਾ ਧੋਖਾ-ਢਿੱਲੋਂ <br/>
Ad Position 24