ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਪੂਰਵਕ ਕਰਵਾਏ ਗਏ, ਜਿਨ੍ਹਾਂ 'ਚ ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ | ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿਤਨੇਮ ਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਵਾਏ ਗਏ | ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗਗਨਦੀਪ ਸਿੰਘ ਲੁਧਿਆਣੇ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਆਸਾ ਜੀ ਦੀ ਵਾਰ ਦੇ ਕੀਰਤਨ ਸਰਵਨ ਕਰਵਾਏ ਅਤੇ ਗੁਰੂ ਜਸ ਨਾਲ ਜੋੜਿਆ | ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਸ਼ਾਮ ਦੇ ਸਮਾਗਮਾਂ 'ਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਤੇ ਗੁਰਬਾਣੀ ਨਾਲ ਜੋੜਿਆ | ਰਹਿਰਾਸ ਸੋਧਰ ਦੀ ਚੌਕੀ ਤੋਂ ਬਾਅਦ ਭਾਈ ਸਤਿੰਦਰ ਸਿੰਘ ਸਾਰੰਗ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਡਾ. ਪ੍ਰੇਮ ਸਿੰਘ ਚਾਵਲਾ ਤੇ ਵਰਿੰਦਰ ਮੋਹਨ ਸਿੰਘ ਨੇ ਭਾਈ ਸਤਿੰਦਰ ਸਿੰਘ ਸਾਰੰਗ ਦੇ ਕੀਰਤਨੀ ਜਥੇ ਨੂੰ ਸਨਮਾਨਿਤ ਕੀਤਾ | ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ ਤੇ ਤਜਿੰਦਰ ਸਿੰਘ ਆਦਿ ਹਾਜ਼ਰ ਸਨ |