14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਡੈਮੀਨੋਜ ਵੀਜ਼ਾ ਦੇ ਮੁਲਾਜ਼ਮਾਂ ਦਾ ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 01-11-2025

ਲੁਧਿਆਣਾ, 31 ਅਕਤੂਬਰ (ਆਹੂਜਾ)-ਸਥਾਨਕ ਕਿਪਸ ਮਾਰਕੀਟ ਤੋਂ ਚੋਰ ਡੈਮੀਨੋਜ ਵੀਜ਼ਾ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਮੈਨੇਜਰ ਸਰੂਪ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੀ ਕੰਪਨੀ ਦੇ ਮੋਟਰਸਾਈਕਲ ਦੁਕਾਨ ਦੇ ਬਾਹਰ ਖੜ੍ਹੀ ਕਰਕੇ ਚਲੇ ਗਏ | ਜਦੋਂ ਅਗਲੇ ਦਿਨ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਉਨ੍ਹਾਂ 'ਚੋਂ ਇਕ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ, ਜਿਸ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਵਿਸ਼ੇਸ਼ ਰਾਗ ਕੀਰਤਨ ਦਰਬਾਰ <br/> ਅਗਲੀ ਖ਼ਬਰ ਅੰਡਰ-19 ਸ਼ਤਰੰਜ ਚੈਂਪੀਅਨਸ਼ਿਪ ਦੌਰਾਨ ਲੜਕੀਆਂ ਦੇ ਹੋਏ ਮੁਕਾਬਲਿਆਂ 'ਚ ਪਟਿਆਲਾ ਰਿਹਾ ਅੱਵਲ <br/>
Ad Position 24