14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਮÏਤਾਂ <br/>

Ad Position 21
No active advertisement
ਅਜੀਤ ਡੈਸਕ 01-11-2025
ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਵਾਪਰੇ ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਵਿਅਕਤੀਆਂ ਦੀ ਮÏਤ ਹੋ ਗਈ ਹੈ, ਜਿਨ੍ਹਾਂ 'ਚ ਇਕ ਅÏਰਤ ਵੀ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਆਲਮਗੀਰ ਨੇੜੇ ਦਸਮੇਸ਼ ਢਾਬੇ ਦੇ ਬਾਹਰ ਵਾਪਰੇ ਇਕ ਸੜਕ ਹਾਦਸੇ 'ਚ ਬਿੱਲੂ ਨਾਮੀ ਵਿਅਕਤੀ ਦੀ ਮੌਤ ਹੋ ਗਈ | ਬਿੱਲੂ ਤੇ ਉਸ ਦੀ ਭੈਣ ਰਵੀਨਾ ਮੋਟਰਸਾਈਕਲ 'ਤੇ ਜਾ ਰਹੇ ਸਨ ਕਿ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ | ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਕਿ ਬਿੱਲੂ ਦੀ ਮÏਤ ਹੋ ਗਈ | ਪੁਲਿਸ ਵਲੋਂ ਇਸ ਸੰਬੰਧੀ ਉਸਦੇ ਪੁੱਤਰ ਅਨਿਲ ਕੁਮਾਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਜਦ ਕਿ ਰਵੀਨਾ ਨੂੰ ਇਲਾਜ ਲਈ ਪੀ. ਜੀ. ਆਈ. ਲਿਆਂਦਾ ਗਿਆ ਹੈ | ਪੁਲਿਸ ਜਾਂਚ ਕਰ ਰਹੀ ਹੈ | ਦੂਜੇ ਮਾਮਲੇ 'ਚ ਕੁਹਾੜਾ ਰੋਡ 'ਤੇ ਵਾਪਰੇ ਸੜਕ ਹਾਦਸੇ ਵਿਚ ਸੁਰਜੀਤ ਸਿੰਘ ਨਾਮੀ ਵਿਅਕਤੀ ਦੀ ਮÏਤ ਹੋ ਗਈ | ਸੁਰਜੀਤ ਸਿੰਘ ਆਪਣੀ ਫ਼ੈਕਟਰੀ ਤੋਂ ਛੁੱਟੀ ਕਰਕੇ ਘਰ ਵਾਪਸ ਜਾ ਰਿਹਾ ਸੀ ਕਿ ਜਦੋਂ ਉਹ ਕੁਹਾੜਾ ਰੋਡ 'ਤੇ ਪਹੁੰਚਿਆ ਤਾਂ ਇਕ ਅਣਪਛਾਤੇ ਟਰੱਕ ਨੇ ਉਨ੍ਹਾਂ ਨੂੰ ਲਪੇਟ 'ਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਉਨ੍ਹਾਂ ਦੀ ਮÏਤ ਹੋ ਗਈ | ਪੁਲਿਸ ਨੇ ਇਸ ਸੰਬੰਧੀ ਉਸ ਦੇ ਭਰਾ ਧਰਮ ਸਿੰਘ ਦੀ ਸ਼ਿਕਾਇਤ 'ਤੇ ਟਰੱਕ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਤੀਜੇ ਮਾਮਲੇ ਵਿਚ ਸਥਾਨਕ ਢੰਡਾਰੀ ਕਲਾਂ ਨੇੜੇ ਵਾਪਰੇ ਹਾਦਸੇ 'ਚ ਰਵੀਸ਼ਰ ਨਾਮੀ ਵਿਅਕਤੀ ਦੀ ਮÏਤ ਹੋ ਗਈ | ਰਵੀ ਸ਼ੇਖਰ ਆਪਣੀ ਪਤਨੀ ਮੰਜੂ ਦੇਵੀ ਨਾਲ ਐਕਟਿਵਾ 'ਤੇ ਜਾ ਰਿਹਾ ਸੀ | ਜਦੋਂ ਉਹ ਢੰਡਾਰੀ ਕਲਾਂ ਨੇੜੇ ਪਹੁੰਚੇ ਤਾਂ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਲਪੇਟ 'ਚ ਲੈ ਲਿਆ ਸਿੱਟੇ ਵਜੋਂ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ | ਗੰਭੀਰ ਹਾਲਤ 'ਚ ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਰਵੀ ਦੀ ਮੌਤ ਹੋ ਗਈ | ਪੁਲਿਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਤੇ ਜਾਂਚ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਦੋਸ਼ੀ ਚਾਲਕਾਂ ਦਾ ਪਤਾ ਨਹੀਂ ਲੱਗਾ ਹੈ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਲੜਕੀ ਘਰੋਂ ਨਕਦੀ ਤੇ ਗਹਿਣੇ ਚੋਰੀ ਕਰਕੇ ਪ੍ਰੇਮੀ ਨਾਲ ਹੋਈ ਫ਼ਰਾਰ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਵਿਸ਼ੇਸ਼ ਰਾਗ ਕੀਰਤਨ ਦਰਬਾਰ <br/>
Ad Position 24