14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਨੌਜਵਾਨ ਲੜਕੀ ਘਰੋਂ ਨਕਦੀ ਤੇ ਗਹਿਣੇ ਚੋਰੀ ਕਰਕੇ ਪ੍ਰੇਮੀ ਨਾਲ ਹੋਈ ਫ਼ਰਾਰ

Ad Position 21
No active advertisement
ਅਜੀਤ ਡੈਸਕ 01-11-2025
ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਨਜੀਤ ਨਗਰ 'ਚ ਨੌਜਵਾਨ ਲੜਕੀ ਆਪਣੇ ਘਰੋਂ ਨਕਦੀ ਤੇ ਗਹਿਣੇ ਚੋਰੀ ਕਰਕੇ ਪ੍ਰੇਮੀ ਨਾਲ ਫ਼ਰਾਰ ਹੋ ਗਈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਨਿਰਮਲ ਉਰਫ਼ ਨਿੰਮਾ ਨਾਮੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਆਪਣੇ ਨਾਲ ਲੈ ਗਿਆ ਹੈ ਤੇ ਲੜਕੀ ਘਰੋਂ ਹਜ਼ਾਰਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣੇ ਵੀ ਆਪਣੇ ਨਾਲ ਲੈ ਗਈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਲੜਕੀ ਦਾ ਕਿਧਰੇ ਪਤਾ ਨਹੀਂ ਲੱਗਾ ਸੀ |

Ad Position 22
No active advertisement
ਪਿਛਲੀ ਖ਼ਬਰ ਸ਼ਾਲੀਮਾਰ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਜਿੱਤੇ ਇਨਾਮ <br/> ਅਗਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਮÏਤਾਂ <br/>
Ad Position 24