ਡਾਬਾ/ਲੁਹਾਰਾ, 31 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਬੀਤੇ ਦਿਨੀਂ ਯੂਨੀਵਰਸਿਟੀ ਅਤੇ ਕਾਲਜਾਂ 'ਚ ਕਰਵਾਏ ਜਾਣ ਵਾਲੀਆਂ ਪ੍ਰਤੀਯੋਗਿਤਾਵਾਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਇਨਾਮ ਹਾਸਿਲ ਕੀਤੇ ਗਏ | ਇਨ੍ਹਾਂ 'ਚ ਗੁਰਦੁਆਰਾ ਫਲਾਹੀ ਸਾਹਿਬ ਵਿਖੇ ਧਾਰਮਿਕ ਮੁਕਾਬਲੇ, ਸੀ. ਟੀ. ਯੂਨੀਵਰਸਿਟੀ ਵਿਚ ਧਨਕ 2025, ਗੁਲਜਾਰ ਗਰੁੱਪ ਆਫ ਕਾਲਜ ਵਿਚ ਵਰਲਡ ਸਟੂਡੈਂਟ ਡੇਅ ਅਤੇ ਰਾਮਗੜ੍ਹੀਆ ਗਰਲਜ਼ ਕਾਲਜ 'ਚ ਅੰਤਰ ਸਕੂਲ ਮੁਕਾਬਲੇ ਆਦਿ ਸ਼ਾਮਿਲ ਹਨ | ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਕੂਲ ਅਸੈਂਬਲੀ ਕਰਵਾ ਕੇ ਸਮੂਹ ਸਟਾਫ ਮੈਂਬਰਾਂ ਤੇ ਮੈਨੇਜ਼ਮੈਂਟ ਵਲੋਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ | ਇਹ ਵਿਦਿਆਰਥੀ ਹੋਰਾਂ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹਨ, ਜੋ ਕਿ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਆਪਣਾ ਪ੍ਰਦਰਸ਼ਨ ਕਰਨਾ ਸਿਖਾਉਂਦੇ ਹਨ | ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਬਹੁਤ ਵਧਾਈ ਦਿੱਤੀ ਅਤੇ ਇਸੇ ਤਰ੍ਹਾਂ ਸਕੂਲ ਦਾ ਨਾਂਅ ਰੌਸ਼ਨ ਕਰਨ ਦਾ ਆਸ਼ੀਰਵਾਦ ਦਿੱਤਾ |