14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਲਾਡੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੱਢੀ ਪ੍ਰਭਾਤ ਫੇਰੀ

Ad Position 21
No active advertisement
ਅਜੀਤ ਡੈਸਕ 01-11-2025
ਲਾਡੋਵਾਲ, 31 ਅਕਤੂਬਰ (ਬਲਬੀਰ ਸਿੰਘ ਰਾਣਾ)-ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਡੋਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀ ਕੱਢੀ | ਇਸ ਮੌਕੇ ਗੁਰੂ ਘਰ ਦੇ ਹੈਡ ਗ੍ਰੰਥੀ ਭਾਈ ਪਰਮਜੀਤ ਸਿੰਘ ਅਤੇ ਸੰਗਤਾਂ ਵੱਲੋਂ ਗੁਰੂ ਸਾਹਿਬ ਦੀ ਜੀਵਨੀ ਨਾਲ ਸੰਬੰਧਿਤ ਧਾਰਨਾ ਵਾਲੇ ਅਤੇ ਗੁਰਬਾਣੀ ਦੇ ਨਿਰੋਲ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਅਤੇ ਗੁਰੂ ਦੀ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਲਾਡੋਵਾਲ ਦੇ ਮੁੱਖ ਸੇਵਾਦਾਰ ਗੁਰਜੰਟ ਸਿੰਘ ਲਾਡੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਗੁਰਪੁਰਬ ਵਾਲੇ ਦਿਨ ਪਾਠ ਦੇ ਭੋਗ ਪਾਏ ਜਾਣਗੇ, ਗੁਰੂ ਘਰ ਦੇ ਕੀਰਤਨੀਏ ਰਾਗੀ ਸਿੰਘਾਂ ਵੱਲੋਂ ਰਸ ਭਿੰਨਾ ਅਤੇ ਅੰਮਿ੍ਤਮਈ ਕੀਰਤਨ ਕਰਨ ਦੇ ਨਾਲ ਕਥਾ ਵਿਚਾਰਾਂ ਵੀ ਸਾਂਝੀਆਂ ਕੀਤੀਆਂ ਜਾਣਗੀਆਂ, ਦੂਰੋਂ ਨੇੜੇਓ ਆਈਆਂ ਸਮੂਹ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜਦ ਕਿ ਭੋਗ ਮੌਕੇ ਪਹੁੰਚੀਆਂ ਮਾਨਯੋਗ ਸ਼ਖਸ਼ੀਅਤਾਂ ਨੂੰ ਗੁਰੂ ਘਰ ਦਾ ਸਿਰੋਪਾਓ ਭੇਟ ਕਰਕੇ ਸਨਮਾਨਤ ਵੀ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਗੁਰਜੰਟ ਸਿੰਘ ਗਿੱਲ, ਸਾਬਕਾ ਸਰਪੰਚ ਬਾਦਸ਼ਾਹ ਸਿੰਘ ਦਿਓਲ, ਸੱਜਣ ਸਿੰਘ, ਗੁਰਚਰਨ ਸਿੰਘ, ਕਸ਼ਮੀਰ ਸਿੰਘ, ਅਮਰਜੀਤ ਸਿੰਘ, ਸੁਰਿੰਦਰ ਸਿੰਘ ਪਵਾਰ ਤੋਂ ਇਲਾਵਾ ਹੋਰ ਸੰਗਤਾਂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਦਾਰ ਪਟੇਲ ਦੇ ਦਿ੍ੜ੍ਹ ਇਰਾਦਿਆਂ ਤੇ ਅਗਵਾਈ ਨੇ ਹੀ ਅੱਜ ਦਾ ਅਖੰਡ ਭਾਰਤ ਸੰਭਵ ਬਣਾਇਆ-ਸੰਨੀ ਕੈਂਥ <br/> ਅਗਲੀ ਖ਼ਬਰ ਸ਼ਾਲੀਮਾਰ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਜਿੱਤੇ ਇਨਾਮ <br/>
Ad Position 24