14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਫਲੈਟ 'ਤੇ ਕਬਜ਼ਾ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਅÏਰਤ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 01-11-2025
ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਫਲੈਟ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਇਕ ਅÏਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦਲਜੀਤ ਸਿੰਘ ਵਾਸੀ ਸੀ. ਆਰ. ਪੀ. ਐਫ. ਕਾਲੋਨੀ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਇੰਦਰਜੀਤ ਕੌਰ ਵਾਸੀ ਸੀ. ਆਰ. ਪੀ. ਐਫ. ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੇ ਫਲੈਟ ਵੇਚਣ ਦਾ ਸੌਦਾ ਉਕਤ ਦੋਸ਼ੀ ਨਾਲ ਕੀਤਾ ਸੀ ਅਤੇ ਬਾਅਦ 'ਚ ਉਨ੍ਹਾਂ ਦਾ ਇਸ ਫਲੈਟ ਨੂੰ ਲੈ ਕੇ ਵਿਵਾਦ ਹੋ ਗਿਆ | ਮੁਹਤਬਰ ਵਿਅਕਤੀਆਂ ਵਲੋਂ ਉਨ੍ਹਾਂ ਦਾ ਰਾਜ਼ੀਨਾਮਾ ਕਰਵਾ ਦਿੱਤਾ ਗਿਆ ਤੇ ਉਸ ਨੇ ਬਿਆਨੇ ਵਾਲੇ ਪੈਸੇ ਇੰਦਰਜੀਤ ਕÏਰ ਨੂੰ ਵਾਪਸ ਕਰ ਦਿੱਤੇ | ਫ਼ੈਸਲੇ ਮੁਤਾਬਿਕ ਉਸ ਨੇ 11 ਅਕਤੂਬਰ ਨੂੰ ਮਕਾਨ ਖ਼ਾਲੀ ਕਰਨਾ ਸੀ, ਪਰ ਉਸ ਨੇ ਖ਼ਾਲੀ ਨਹੀਂ ਕੀਤਾ ਅਤੇ ਉਸ ਦੇ ਕਬਜ਼ੇ ਵਾਲੇ ਕਮਰੇ ਦੇ ਤਾਲੇ ਤੋੜ ਕੇ ਉਥੋਂ 70 ਹਜ਼ਾਰ ਦੀ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ | ਇਸ ਮਾਮਲੇ 'ਚ ਕੇਸ ਦਰਜ ਕਰ ਲਿਆ ਹੈ, ਪਰ ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਫ਼ੈਕਟਰੀ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ <br/> ਅਗਲੀ ਖ਼ਬਰ ਬੁੱਢੇ ਦਰਿਆ 'ਚ ਗੰਦਗੀ ਸੁੱਟਣ ਦੇ ਮਾਮਲੇ ਵਿਚ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ <br/>
Ad Position 24