ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੰਡੀਗੜ੍ਹ ਰੋਡ 'ਤੇ ਚੋਰ ਇਕ ਫ਼ੈਕਟਰੀ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸੰਬੰਧੀ ਏਸ਼ੀਅਨ ਲਕਟੋ ਇੰਡਸਟਰੀ ਦੇ ਨੀਰਜ ਪੋਦਾਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਫ਼ੈਕਟਰੀ ਦਾ ਮੈਨੇਜਿੰਗ ਡਾਇਰੈਕਟਰ ਹੈ ਅਤੇ ਬੀਤੇ ਦਿਨ ਫ਼ੈਕਟਰੀ ਦਾ ਗੇਟ ਟੱਪ ਕੇ ਚੋਰ ਦਾਖਲ ਹੋਏ ਅਤੇ ਉਥੇ ਪਈ ਨਕਦੀ ਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਨੀਰਜ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਚੋਰਾਂ ਦੇ ਸੁਰਾਗ ਲਈ ਉਥੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਵੀ ਚੈਕ ਕੀਤੀ, ਪਰ ਪੁਲਿਸ ਨੂੰ ਕੋਈ ਸਫਲਤਾ ਨਹੀਂ ਮਿਲੀ |