31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਕਾਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 02-11-2025
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਹਾਰਾਣਾ ਪ੍ਰਤਾਪ ਨਗਰ ਵਿਚ ਕਾਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹੌਜ਼ਰੀ ਵਪਾਰੀ ਹਨੀ ਭਾਰਤਵਾਜ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਅਮਿਤ ਕੁਮਾਰ ਵਾਸੀ ਟਿੱਬਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਕਾਰ ਫ਼ੈਕਟਰੀ ਦੇ ਬਾਹਰ ਖੜੀ ਰਹਿੰਦੀ ਸੀ ਅਤੇ ਫ਼ੈਕਟਰੀ ਦੇ ਸਾਹਮਣੇ ਰਹਿਣ ਵਾਲਾ ਅਮਿਤ ਕੁਮਾਰ ਅਕਸਰ ਹੀ ਉਨ੍ਹਾਂ ਨੂੰ ਆਪਣੀ ਕਾਰ ਨੂੰ ਉਥੋਂ ਚੁੱਕਣ ਲਈ ਕਹਿੰਦਾ ਸੀ | ਉਸ ਨੇ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀ ਨੇ ਇਸ ਰੰਜ਼ਿਸ਼ ਨੂੰ ਲੈ ਕੇ ਉਸ ਦੀ ਕਾਰ ਨੂੰ ਅੱਗ ਲਗਾ ਦਿੱਤੀ, ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ | ਹਨੀ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਕਥਿਤ ਦੋਸ਼ੀ ਅਜੇ ਫ਼ਰਾਰ ਦੱਸਿਆ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮਾਚਸ ਨਾਲ ਖੇਡਦਿਆਂ ਬੱਚੇ ਨੰੂ ਲੱਗੀ ਅੱਗ-ਮੌਕੇ 'ਤੇ ਮੌਤ ਅਗਲੀ ਖ਼ਬਰ ਗੇਮਿੰਗ ਐਪ ਦੀ ਆੜ 'ਚ ਠੱਗੀ ਮਾਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ
Ad Position 24