31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਲੁਧਿਆਣਾ ਵਿਚ 2025 ਵਿਚ ਡੇਂਗੂ ਤੇ ਚਿਕਨਗੁਨੀਆ ਦੇ ਮਾਮਲਿਆਂ ਵਿਚ ਵੱਡੀ ਕਮੀ ਦਰਜ-ਸਿਵਲ ਸਰਜਨ <br/>

Ad Position 21
No active advertisement
ਅਜੀਤ ਡੈਸਕ 02-11-2025
ਲੁਧਿਆਣਾ, 1 ਨਵੰਬਰ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਲੁਧਿਆਣਾ ਵਿਚ ਸਾਲ 2025 ਦੌਰਾਨ ਡੇਂਗੂ ਅਤੇ ਚਿਕਨਗੁਨੀਆ ਦੇ ਮਾਮਲੇ ਪਿਛਲੇ ਸਾਲਾਂ ਦੀ ਤੁਲਨਾ ਵਿਚ ਕਾਫ਼ੀ ਘੱਟ ਦਰਜ ਕੀਤੇ ਗਏ ਹਨ | ਇਹ ਰੁਝਾਨ ਸਿਹਤ ਵਿਭਾਗ ਵਲੋਂ ਕੀਤੀਆਂ ਪ੍ਰਭਾਵਸ਼ਾਲੀ ਜਨ ਸਿਹਤ ਮੁਹਿੰਮਾਂ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਦਾ ਹੌਂਸਲਾ ਅਫ਼ਜ਼ਾਈ ਭਰਿਆ ਨਤੀਜਾ ਹੈ | ਅੱਜ ਤੱਕ ਲੁਧਿਆਣਾ ਜ਼ਿਲੇ੍ਹ ਵਿਚ 396 ਡੇਂਗੂ ਦੇ ਮਾਮਲੇ ਅਤੇ 1 ਚਿਕਨਗੁਨੀਆ ਦਾ ਮਾਮਲਾ ਦਰਜ ਕੀਤਾ ਗਿਆ ਹੈ, ਜੋ ਕਿ 2023 ਦੇ ਮੁਕਾਬਲੇ ਕਾਫ਼ੀ ਘੱਟ ਹੈ | ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲੇ੍ਹ ਵਲੋਂ ''ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ'' ਮੁਹਿੰਮ ਹੇਠ ਕੀਤੇ ਗਏ ਸਰਗਰਮ ਉਪਰਾਲਿਆਂ ਨਾਲ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ 'ਤੇ ਕਾਬੂ ਪਾਉਣ ਵਿਚ ਵੱਡੀ ਸਫਲਤਾ ਮਿਲੀ ਹੈ | ਡਾ. ਰਮਨਦੀਪ ਨੇ ਇਹ ਵੀ ਕਿਹਾ ਕਿ ਇਸ ਸਾਲ ਡੇਂਗੂ ਨਾਲ ਜੁੜੀਆਂ ਜਟਿਲਤਾਵਾਂ ਅਤੇ ਦਾਖ਼ਲੇ ਵਾਲੇ ਮਾਮਲਿਆਂ ਵਿਚ ਵੱਡੀ ਕਮੀ ਆਈ ਹੈ, ਜੋ ਸਮੇਂ ਸਿਰ ਪਹਿਚਾਣ, ਵਧੀਆ ਜਾਂਚ ਸਹੂਲਤਾਂ ਅਤੇ ਸਿਹਤ ਵਿਭਾਗ ਵਲੋਂ ਕੀਤੀ ਤੁਰੰਤ ਕਾਰਵਾਈ ਦਾ ਨਤੀਜਾ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਡਰੈੱਸ ਕੋਡ ਦਾ ਡਰਾਮਾ! <br/> ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੀ ਕੌਮੀ ਸੇਵਾ ਯੋਜਨਾ ਇਕਾਈ ਨੇ ਮਨਾਇਆ ਰਾਸ਼ਟਰੀ ਏਕਤਾ ਦਿਵਸ <br/>
Ad Position 24